July 4, 2024 9:10 pm
MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਲਈ ਕੀਤਾ ਰਵਾਨਾ

ਮੋਹਾਲੀ, 25 ਅਪ੍ਰੈਲ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਜਲੰਧਰ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ |

ਇਸੇ ਤਹਿਤ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਪ੍ਰਚਾਰ ਲਈ ਰਵਾਨਾ ਕੀਤਾ ਹੈ | ਇਸਦੇ ਨਾਲ ਹੀ ਖ਼ੁਦ ਵਿਧਾਇਕ ਕੁਲਵੰਤ ਸਿੰਘ ਨੇ ਵੀ ਪਾਰਟੀ ਦੇ ਹੱਕ ਵਿੱਚ ਜਲੰਧਰ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ‘ਆਪ’ ਦੇ ਪੱਖ ਵਿੱਚ ਵੋਟ ਭੁਗਤਣ ਦੀ ਅਪੀਲ ਕੀਤੀ ਹੈ |

ਜਿਕਰਯੋਗ ਹੈ ਕਿ ਬੀਤੇ ਦਿਨ ਵੀ ਕੁਲਵੰਤ ਸਿੰਘ (MLA Kulwant Singh) ਨੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਹਾਦਰਪੁਰ, ਭਰੂਵਾਲ ਅਤੇ ਮੁਆਈ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਲੋਕਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀ ਸ਼ਿਕਾਇਤਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੀ ਹੱਲ ਕੀਤਾ ਗਿਆ |

Mohali

ਵਿਧਾਇਕ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮਾਨ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਏ ਚੁੱਕੇ ਕਦਮਾਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਉਨ੍ਹਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |