July 2, 2024 7:41 pm
MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਫੇਸ-6 ਦੁਰਗਾ ਨਰਾਇਣ ਮੰਦਿਰ ਤੋਂ ਸ਼ਰਧਾਲੂਆਂ ਦੇ ਜੱਥੇ ਨੂੰ ਧਾਰਮਿਕ ਯਾਤਰਾ ਲਈ ਕੀਤਾ ਰਵਾਨਾ

ਮੋਹਾਲੀ, 26 ਦਸੰਬਰ 2023: ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਦੇ ਸ਼ਰਧਾਲੂਆਂ ਦੇ ਦੂਜੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਖਾਟੂ ਸ਼ਾਮ ਰਾਜਸਥਾਨ ਵਿਖੇ ਦਰਸ਼ਨਾਂ ਲਈ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦੀ ਲੋਕਾਂ ਖਾਸ ਕਰਕੇ ਬਜ਼ੁਰਗਾਂ ਦੀ ਬਹੁਤ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਪ੍ਰਬੰਧ ਕਰਕੇ ਇਨ੍ਹਾਂ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਦਾ ਅਜਿਹੇ ਲੋਕ ਪੱਖੀ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤੇ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ ਸਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਲਈ ਅੱਜ ਦਾ ਦਿਨ ਖੁਸ਼ੀਆਂ ਨਾਲ ਭਰਿਆ ਹੋਇਆ ਹੈ, ਤੇ ਸ੍ਰੀ ਖਾਟੂ ਸ਼ਾਮ ਦੇ ਦਰਸ਼ਨ ਕਰ ਸਕਣਗੇ।