MLA Kulant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਐਸ.ਏ.ਐਸ. ਨਗਰ, 16 ਅਗਸਤ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਲਗਾਤਰ ਹੱਲ ਕਰ ਰਹੀ ਹੈ | ਇਸੇ ਤਹਿਤ ਅੱਜ ਹਲਕਾ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ‘ਚ ਆਈਆਂ ਖ਼ਰਾਬੀਆਂ ਨੂੰ ਠੀਕ ਕਰਨ ਲਈ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ |

ਹਲਕਾ ਵਿਧਾਇਕ (MLA Kulwant Singh) ਨੇ 2.62 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ ‘ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਮੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਐਸ.ਏ.ਐਸ. ਨਗਰ ਮੋਹਾਲੀ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦੇ ਗੰਦੇ ਪਾਣੀ ਦਾ ਲਖਨੌਰ ਚੋਅ ‘ਚ ਦਾਖਲ ਹੋਣ ਦੀ ਸਮੱਸਿਆ ਸੀ | ਜਿਸ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ ਅਤੇ ਇਹ ਸਮੱਸਿਆ ਕਾਫ਼ੀ ਸਮੇਂ ਤੋਂ ਲਟਕਦੀ ਆ ਰਹੀ ਸੀ।

ਇਸ ਮਸਲੇ ਦੇ ਹੱਲ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ.ਏ.ਐਸ. ਨਗਰ (Mohali) ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਲਖਨੌਰ ਚੋਅ ‘ਚ ਦਾਖਲ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਿਹਾ ਗਿਆ | ਸੰਬੰਧਿਤ ਵਿਭਾਗ ਵੱਲੋਂ ਕੀਤੇ ਸਰਵੇ ਦੌਰਾਨ ਪਾਇਆ ਗਿਆ ਕਿ ਇਸ ਸਮੱਸਿਆ ਦਾ ਮੁੱਖ ਕਾਰਨ ਸ਼ਹਿਰ ‘ਚ ਮਕਾਨਾਂ ਦੇ ਸਾਹਮਣੇ ਕਈ ਥਾਵਾਂ ‘ਤੇ ਸੀਵਰੇਜ ਦੀਆਂ ਪਾਈਪਾਂ ਦੇ ਟੁੱਟਣ ਕਾਰਨ ਅਤੇ ਕੁਝ ਘਰਾਂ ਵੱਲੋਂ ਆਪਣੇ ਨਿੱਜੀ ਸੀਵਰੇਜ ਕੁਨੈਕਸ਼ਨ ਸਟਾਰਮ ਵਾਟਰ ਪਾਈਪ ਲਾਈਨ ਨਾਲ ਜੋੜਨਾ ਹੈ।

ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਲਖਨੌਰ ਚੋਅ ‘ਚ ਸੀਵਰੇਜ ਦੇ ਗੰਦੇ ਪਾਣੀ ਨੂੰ ਜਾਣ ਤੋਂ ਰੋਕਣ ਲਈ ਅੱਜ ਸ਼ੁਰੂ ਕੀਤੇ ਕੰਮਾਂ ਤੋਂ ਇਲਾਵਾ ਫੇਜ਼-3ਬੀ1, 3ਬੀ2, ਫੇਜ਼-4, 5, 7, ਸੈਕਟਰ-70,71 ਅਤੇ ਪਿੰਡ ਮਟੌਰ ਦੇ ਇਲਾਕੇ ‘ਚ ਸੀਵਰੇਜ ਅਤੇ ਸਟਾਰਮ ਪਾਈਪ ਲਾਈਨਾਂ ਦੀ ਮੁਰੰਮਤ ਦੇ ਕੰਮ ਵੀ ਚੇਤ ਸ਼ੁਰੂ ਕੀਤੇ ਜਾਣਗੇ ਅਤੇ ਇਨ੍ਹਾਂ ਸਾਰੇ ਕੰਮਾਂ ਦੇ ਮੁਕੰਮਲ ਹੋ ਜਾਣ ਨਾਲ ਸ਼ਹਿਰ ਦੇ ਉਕਤ ਸੈਕਟਰਾਂ/ਫੇਜ਼ਾਂ ਦੇ ਸੀਵਰ ਦੇ ਪਾਣੀ ਨੂੰ ਐਸ.ਟੀ.ਪੀ. ‘ਚ ਪਾਇਆ ਜਾਵੇਗਾ, ਜਿਸ ਨਾਲ ਲਖਨੌਰ ਚੋਅ ‘ਚ ਦਾਖਲ ਹੋ ਰਹੇ ਗੰਦੇ ਪਾਣੀ ਦੀ ਸਮੱਸਿਆ ਦੂਰ ਹੋ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਦੀ ਸਮੱਸਿਆ ਹੱਲ ਕਰਨ ਅਤੇ ਸੂਬਾ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸ. ਕੁਲਵੰਤ ਸਿੰਘ ਨੇ ਮੋਹਾਲੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਸ਼ਹਿਰ ਨੂੰ ਇੱਕ ਉੱਤਮ ਸ਼ਹਿਰ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਨ, ਜਿਸ ਦੇ ਤਹਿਤ ਸ਼ਹਿਰ ‘ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸ਼ਹਿਰ ਦੇ ਮੁੱਖ ਚੌਕਾਂ ਤੇ ਰਾਊਂਡਅਬਾਊਟ ਬਣਾਉਣ, ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਚੌੜਾ ਕਰਨਾ ਆਦਿ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਾ ਹੈ।

ਇਸ ਮੌਕੇ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ ਨਾਲ ਕੁਲਦੀਪ ਸਿੰਘ ਸਮਾਣਾਂ, ਗੁਰਮੀਤ ਕੌਰ ਮਿਉਂਸੀਪਲ ਕੌਂਸਲਰ, ਸ਼੍ਰੀਮਤੀ ਅਰੁਣਾ ਵਸ਼ਿਸ਼ਟ ਮਿਉਂਸੀਪਲ ਕੌਂਸਲਰ, ਆਰ.ਪੀ. ਸ਼ਰਮਾ ਸਾਬਕਾ ਮਿਉਂਸੀਪਲ ਕੌਂਸਲਰ, ਸ਼੍ਰੀਮਤੀ ਰਜਨੀ ਗੋਇਲ ਸਾਬਕਾ ਮਿਉਂਸੀਪਲ ਕੌਂਸਲਰ, ਕਰਮਜੀਤ ਕੌਰ ਮਿਉਂਸੀਪਲ ਕੌਂਸਲਰ, ਗੁਰਮੁੱਖ ਸਿੰਘ ਸੋਹਲ ਸਾਬਕਾ ਮਿਉਂਸੀਪਲ ਕੌਂਸਲਰ, ਹਰਪਾਲ ਸਿੰਘ ਚੰਨਾ, ਰਜੀਵ ਵਸ਼ਿਸ਼ਟ, ਰਣਦੀਪ ਸਿੰਘ, ਜਸਪਾਲ ਸਿੰਘ, ਅਕਬਿੰਦਰ ਸਿੰਘ ਗੌਸਲ, ਸ਼੍ਰੀਮਤੀ ਅਨੂੰ ਬੱਬਰ, ਤਰਲੋਚਨ ਸਿੰਘ, ਹਰਮੇਸ਼ ਸਿੰਘ, ਸੁਰਿੰਦਰ ਸਿੰਘ, ਹਰਬਿੰਦਰ ਸਿੰਘ ਸੈਣੀ, ਗੁਰਮੇਲ ਸਿੰਘ, ਅਸ਼ਵਨੀ ਕੁਮਾਰ ਸ਼ਰਮਾ, ਗੁਰਮੁੱਖ ਸਿੰਘ, ਬਲਦੇਵ ਰਾਮ, ਸੁਰਿੰਦਰ ਸਿੰਘ ਸੋਢੀ, ਗੁਰਵਿੰਦਰ ਸਿੰਘ ਪਿੰਕੀ, ਰਜਿੰਦਰ ਸਿੰਘ ਰਾਜੂ, ਬਲਵਿੰਦਰ ਸਿੰਘ ਅਤੇ ਡਾ. ਵਿਜੇ ਕੁਮਾਰ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਪਾਹਵਾ, ਦੇਸਰਾਜ ਗੁਪਤਾ, ਬਲਵੀਰ ਸਿੰਘ, ਨਿਰਮਲ ਸਿੰਘ, ਹਾਜ਼ਰ ਸਨ।

Scroll to Top