MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ

ਐਸ.ਏ.ਐਸ.ਨਗਰ (ਮੋਹਾਲੀ) 04 ਅਪ੍ਰੈਲ 2025: ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਦੇ ਪਿੰਡ ਬਲੌਂਗੀ (Balongi) ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰੁਜ਼ਗਾਰ, ਪੜ੍ਹਾਈ, ਸਿਹਤ ਸੇਵਾਵਾਂ ਮੁਹੱਈਆਂ ਕਰਵਾ ਰਹੀ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਅਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ।

ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਬਲੌਂਗੀ ‘ਚ ਬਣਨ ਵਾਲੀਆਂ ਗਲੀਆਂ ਦੀ 500X20 ਫੁੱਟ, 240X18 ਅਤੇ 450X14 ਫੁੱਟ ਲੰਬਾਈ ਚੌੜਾਈ ਹੈ ਅਤ ਇਹ ਲਗਭੱਗ 20000 ਸਕੇਅਰ ਫੁੱਟ ਹੈ। ਵਿਧਾਇਕ ਨੇ ਕਿਹਾ ਕਿ ਇਨ੍ਹਾਂ ਗਲੀਆਂ ਦੇ ਹੇਠਾਂ 12 ਇੰਚ ਚੌੜਾ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਪਾਇਆ ਜਾ ਰਿਹਾ ਹੈ ਅਤੇ ਪਾਈਪ ਪਾਉਣ ਤੋਂ ਬਾਅਦ ਇਨ੍ਹਾਂ ਨੂੰ ਨਵੇਂ ਸਿਰੇ ਤੋਂ ਪੱਕਾ ਕੀਤਾ ਜਾ ਰਿਹਾ ਹੈ | ਇਸ ਕੰਮ ਨਾਲ ਪਿੰਡ ਵਾਸੀਆਂ ਨੂੰ ਬਰਸਾਤੀ ਮੌਸਮ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੰਮ ਤੇ 12 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਇਹ ਕੰਮ 2 ਮਹੀਨਿਆਂ ‘ਚ ਪੂਰਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਲੌਂਗੀ (Balongi) ‘ਚ ਵਿਕਾਸ ਦੇ ਕੰਮ ਲਗਾਤਰ ਚਲ ਰਹੇ ਹਨ। ਪਿੰਡ ‘ਚ 35 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾ ਰਹੀ ਅਤੇ ਲਾਇਬ੍ਰੇਰੀ ਬਣਾਉਣ ਦਾ ਕੰਮ ਵੀ ਛੇਤੀ ਮੁਕੰਮਲ ਕਰ ਦਿੱਤਾ ਜਾਵੇਗਾ। ਪਿੰਡ ‘ਚ ਪੰਚਾਇਤ ਘਰ ਦਾ ਲੰਬਿਤ ਪਿਆ ਕੰਮ 21 ਲੱਖ ਰੁਪਏ ਦੀ ਲਾਗਤ ਨਾਲ ਅਗਲੇ 3 ਮਹੀਨਿਆਂ ‘ਚ ਪੂਰਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਲੋਕਾਂ ਲਈ ਹੈ ਅਤੇ ਲੋਕਾਂ ਦਾ ਹੀ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੀਆਂ ਜ਼ਮੀਨਾਂ ਦੇ ਨਾਲ-ਨਾਲ ਇਲਾਕੇ ਦੀਆਂ ਸ਼ਾਮਲਾਤ ਜ਼ਮੀਨਾਂ ਤੇ ਜੋ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਛੁਡਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣਗੇ। ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ‘ਤੇ ਕਬਜਾ ਕਰਦਾ ਹੈ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਸਮੱਸਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਜੋ ਵੀ ਕੰਮ ਕਾਨੂੰਨ ਦੇ ਅੰਦਰ ਹੋਵੇਗਾ ਉਹ ਕੀਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਅਣ-ਅਧਿਕਾਰਤ ਤੌਰ ‘ਤੇ ਚੱਲ ਰਹੇ ਪੇਇੰਗ ਗੈਸਟ ਹਾਊਸ ਤੇ ਸ਼ਿਕੰਜਾ ਕੱਸਿਆ ਜਾਵੇਗਾ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਹਰ ਰਹਿੰਦਾ ਕੰਮ ਛੇਤੀ ਮੁਕੰਮਲ ਕਰਵਾਇਆ ਜਾਵੇਗਾ।

ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨਾਲ ਬੀ.ਡੀ.ਪੀ.ਓ ਮੋਹਾਲੀ ਮਹਿਕਪ੍ਰੀਤ ਸਿੰਘ, ਜੇ.ਈ ਜਸਪਾਲ ਮਸੀਹ, ਪੰਚਾਇਤ ਸਕੱਤਰ ਹੁਸ਼ਿਆਰ ਸਿੰਘ, ਸਤਨਾਮ ਸਿੰਘ, ਸਰਪੰਚ, ਪਿੰਡ ਬਲੌਂਗੀ, ਮੱਖਣ ਸਿੰਘ, ਸਰਪੰਚ, ਬਲੌਂਗੀ ਕਾਲੋਨੀ, ਬਲਜੀਤ ਸਿੰਘ ਵਿੱਕੀ, ਬਲਾਕ ਪ੍ਰਧਾਨ, ਗੁਰਨਾਮ ਸਿੰਘ ਸਰਪੰਚ ਦਾਓਂ, ਮਗਨ ਲਾਲ, ਬਲਾਕ ਪ੍ਰਧਾਨ ਬਲੌਂਗੀ, ਗੁਰਜਿੰਦਰ ਸਿੰਘ ਸਰਪੰਚ ਪਿੰਡ ਬੱਲੋਮਾਜਰਾ,ਆਰ.ਪੀ. ਸ਼ਰਮਾ, ਡਾ. ਕੁਲਦੀਪ ਸਿੰਘ, ਹਰਮੇਸ਼ ਕੁੰਬੜਾ, ਐਮ.ਸੀ, ਹਰਪਾਲ ਸਿੰਘ ਚੰਨਾ, ਹਰਬਿੰਦਰ ਸੈਣੀ, ਐਮ.ਸੀ, ਅਕਬਿੰਦਰ ਗੋਸਲ, ਜਸਪਾਲ ਸਿੰਘ, ਐਮ.ਸੀ., ਮਟੌਰ, ਚਰਨਜੀਤ ਸੈਣੀ, ਲਾਲ ਬਹਾਦਰ, ਪੰਚ ਬਲੌਂਗੀ, ਗੁਰਪ੍ਰੀਤ ਕੁਰੜਾ, ਗੁਰਪ੍ਰੀਤ ਪੰਚ ਬਲਿਆਲੀ, ਹਰਵਿੰਦਰ ਸਿੰਘ, ਰਣਜੀਤ ਸੈਣੀ ਬਲੌਂਗੀ, ਅਵਤਾਰ ਸਿੰਘ ਝਾਮਪੁਰ, ਮਮਤਾ ਜੈਨ ਬਲੌਂਗੀਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ 10.71 ਲੱਖ ਰੁਪਏ ਦੀ ਲਾਗਤ ਵਾਲੇ ਬੈਡਮਿੰਟਨ ਕੋਰਟ ਦਾ ਉਦਘਾਟਨ

Scroll to Top