TheUnmute.com

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਨਾਨੂੰ ਮਾਜਰਾ ਅਤੇ ਸੁਖਗੜ ਪਿੰਡਾਂ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਲੋਕਾਂ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਨਾਨੂੰ ਮਾਜਰਾ ਅਤੇ ਸੁਖਗੜ੍ਹ ਦਾ ਦੌਰਾ ਕੀਤਾ। ਇਹਨਾਂ ਪਿੰਡਾਂ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ 44 ਸੇਵਾਵਾਂ ਦੇਣ ਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਮੌਜੂਦ ਰਹੇ। ਇਹਨਾਂ ਕੈਂਪਾਂ ਵਿੱਚ ਆਪਣੇ ਕੰਮਾਂ ਨੂੰ ਕਰਵਾਉਣ ਦੇ ਲਈ ਸਵੇਰ ਵੇਲੇ ਤੋਂ ਹੀ ਲੋਕਾਂ ਦਾ ਤਾਂਤਾ ਲੱਗਿਆ ਰਿਹਾ।

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਲੋਕਾਂ ਦੇ ਘਰ- ਘਰ ਜਾ ਕੇ ਉਹਨਾਂ ਦੇ ਕੰਮ ਕਰਨ ਦੇ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ’- ਆਪ ਦੀ ਸਰਕਾਰ ਲੋਕਾਂ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਪਿੰਡ ਨਾਨੂੰਮਾਜਰਾ ਅਤੇ ਸੁਖਗੜ ਵਿਖੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਕਰਨ ਦੇ ਲਈ ਕੈਂਪ ਲਗਾਏ ਗਏ ਹਨ।

May be an image of 6 people and temple

ਉਹਨਾਂ ਕਿਹਾ ਕਿ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ ਲਾਗੂ ਹੈ ਅਤੇ ਇਸ ਤਰ੍ਹਾਂ ਦੇ ਕੈਂਪਾਂ ਦੀ ਲਗਾਤਾਰਤਾ ਆਉਣ ਵਾਲੇ ਸਮੇਂ ਦੇ ਵਿੱਚ ਵੀ ਲਗਾਤਾਰ ਬਣੀ ਰਹੇਗੀ, ਤਾਂ ਕਿ ਲੋਕਾਂ ਨੂੰ ਆਪਣੇ ਕੰਮਾਂ ਨੂੰ ਕਰਵਾਉਣ ਦੇ ਲਈ ਸਰਕਾਰੀ ਦਫਤਰਾਂ ਦੇ ਵਿੱਚ ਹੁੰਦੀ ਖੱਜਲ- ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਉਹਨਾਂ ਨੂੰ ਆਪਣਾ ਸਮਾਂ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣ ਦੇ ਵਿੱਚ ਨਾ ਲੱਗੇ। ਇਸ ਦੇ ਚਲਦੇ ਹੀ ਸਰਕਾਰ ਖੁਦ ਲੋਕਾਂ ਦੇ ਦੁਆਰ ਤੇ ਜਾ ਕੇ ਉਹਨਾਂ ਦੇ ਮਸਲੇ ਹੱਲ ਕਰ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਦੇ ਲਈ ਇਤਿਹਾਸਿਕ ਫੈਸਲਾ ਦਿੱਤਾ ਹੈ। ਫਿਰ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦਾ ਸਾਂਝਾ ਉਮੀਦਵਾਰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਬਣ ਸਕਿਆ ਹੈ, ਉਹਨਾਂ ਕਿਹਾ ਕਿ ਲੋਕਾਂ ਦੁਆਰਾ ਚੁਣਿਆ ਗਿਆ ਉਮੀਦਵਾਰ ਹੀ ਲੋਕਾਂ ਦਾ ਨੁਮਾਇੰਦਾ ਬਣ ਸਕਦਾ ਹੈ ਅਤੇ ਬਣਨਾ ਚਾਹੀਦਾ ਹੈ , ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਦੇ ਸਬੰਧ ਵਿੱਚ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਸ਼ਲਾਘਾਯੋਗ ਹੈ। ਇਸ ਮੌਕੇ ਤੇ ਪਿੰਡ ਨਾਨੂੰ ਮਾਜਰਾ ਅਤੇ ਪਿੰਡ ਸੁਖਗੜ ਵਿਖੇ ਲੱਗੇ ਕੈਂਪਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ- ਬਲਾਕ ਪ੍ਰਧਾਨ, ਹਰਮੇਸ਼ ਸਿੰਘ ਕੁੰਭੜਾ, ਸਨੀ ਮੌਲੀ, ਸੁਮਿਤ ਸੋਢੀ, ਨਰਿੰਦਰ ਸਿੰਘ, ਸਿਮਰਦੀਪ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

 

Exit mobile version