MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮੌਟੇ ਮਾਜਰਾ, ਨਗਾਰੀ ਅਤੇ ਪਿੰਡ ਰੁੜਕਾ ਦਾ ਦੌਰਾ

ਮੋਹਾਲੀ 15 ਜੁਲਾਈ 2023: ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਪਿੰਡ ਮੌਟੇ ਮਾਜਰਾ, ਨਗਾਰੀ ਅਤੇ ਪਿੰਡ ਰੁੜਕਾ ਦਾ ਦੌਰਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਹਨਾਂ ਪਿੰਡਾਂ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਤਰਫ਼ੋਂ ਹੜ੍ਹ ਪੀੜਤਾਂ ਦੇ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਭਾਰੀ ਬਰਸਾਤ ਦੇ ਚੱਲਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਥਾਰਿਤ ਜਾਣਕਾਰੀ ਪ੍ਰਾਪਤ ਕੀਤੀ, ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਵੱਲੋਂ ਇਹ ਸਪੱਸ਼ਟ ਆਖਿਆ ਗਿਆ ਹੈ ਕਿ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਜਿਸ ਦੇ ਚੱਲਦਿਆਂ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਹੜ੍ਹ ਪੀੜਤਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਇਹਨਾਂ ਪਿੰਡਾਂ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ ਗਿਆ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੀ ਤਰਫ਼ੋਂ ਇਹਨਾਂ ਪਿੰਡਾਂ ਦੇ ਵਿੱਚ ਬਿਜਲੀ, ਲੰਗਰ ਵਿਵਸਥਾ ਅਤੇ ਸ਼ੁਰੂ ਕੀਤੀ ਗਈ ਹੈ ਅਤੇ ਮੈਡੀਕਲ ਸੇਵਾਵਾਂ ਦੇ ਬਾਰੇ ਵਿੱਚ ਵੀ ਲੋਕਾਂ ਕੋਲੋਂ ਪੁੱਛਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ, ਕੈਬਨਿਟ ਦੇ ਸਾਰੇ ਮੰਤਰੀ, ਸਾਰੇ ਵਿਧਾਇਕ, ਆਪ ਦੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਹਾਸਲ ਕਰਨ ਦੇ ਲਈ ਲੋਕਾਂ ਦੀਆਂ ਘਰਾਂ ਤੱਕ ਪਹੁੰਚ ਕਰ ਰਹੇ ਹਨ

ਕੁਲਵੰਤ ਸਿੰਘ (MLA Kulwant Singh) ਖ਼ੁਦ ਵੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਮੋਹਾਲੀ ਸ਼ਹਿਰ ਦੇ ਵਿੱਚ ਵੱਖ-ਵੱਖ ਵਾਰਡਾਂ ਦੇ ਵਿੱਚ ਮੀਟਿੰਗਾਂ ਕਰ ਚੁੱਕੇ ਹਨ ਅਤੇ ਜਿੱਥੇ ਵੀ ਕਿਸੇ ਪਾਸੇ ਉਹਨਾਂ ਨੂੰ ਲੋਕਾਂ ਦੀ ਸਮੱਸਿਆ ਧਿਆਨ ਵਿੱਚ ਆਉਂਦੀ ਹਨ, ਤਾਂ ਉਨ੍ਹਾਂ ਵੱਲੋਂ ਉਸਦੇ ਤੁਰੰਤ ਹੱਲ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਖ ਦਿੱਤਾ ਜਾਂਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਰੁੜਕਾ ਤੋਂ ਇਲਾਵਾ ਪਿੰਡ ਮੌਟੇ ਮਾਜਰਾ ਅਤੇ ਪਿੰਡ ਨਗਾਰੀ ਵਿਖੇ ਵੀ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਏ ਸਨ |

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਪਿੰਡਾਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੋਹਾਲੀ ਦੇ ਹੋਰਨਾਂ ਇਲਾਕੇ ਵਿੱਚ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਕਰਨ ਦੇ ਲਈ ਮੁੱਖ ਮੰਤਰੀ ਪੰਜਾਬ ਨੂੰ ਰਿਪੋਰਟ ਸੌਂਪ ਦਿੱਤੀ ਜਾਵੇਗੀ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਿਲਕਫੈਡ ਪੰਜਾਬ ਦੇ ਵਲੋਂ ਰਾਹਤ ਸਮੱਗਰੀ ਦਾ ਟਰੱਕ ਹੜ੍ਹ ਪੀੜਤਾਂ ਦੇ ਲਈ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਇਹਨਾਂ ਪਿੰਡਾਂ ਦੇ ਦੌਰੇ ਦੇ ਦੌਰਾਨ ਨਾਇਬ ਤਹਿਸੀਲਦਾਰ ਮੋਹਾਲੀ- ਅਰਜੁਨ ਗਰੇਵਾਲ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ,
ਜੇ.ਈ. ਪੰਚਾਇਤੀ ਰਾਜ, ਪੰਚਾਇਤ ਸੈਕਟਰੀ, ਪਟਵਾਰੀ, ਪੁਲਿਸ ਵਿਭਾਗ ਤੋਂ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਸਨੇਟਾ ਚੌਂਕੀ ਇੰਜਾਰਜ ਬਲਜਿੰਦਰ ਸਿੰਘ, ਐਸ.ਐਚ.ਓ. ਏਅਰੋਸਿਟੀ ਸਰਬਜੀਤ ਸਿੰਘ ਚੀਮਾ ਵੀ ਹਾਜ਼ਰ ਸਨ |

Scroll to Top