ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ( ਮੋਹਾਲੀ), 12 ਜੂਨ 2025: ਹਲਕਾ ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਮੋਹਾਲੀ ਦੇ ਸੈਕਟਰ 76-80 ਦੇ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ | ਜਿਨ੍ਹਾਂ ਅਲਾਟੀਆਂ ਨੂੰ ਇਨਹਾਂਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤੀ ਬਣ ਗਈ ਸੀ।

ਇਹ ਸਹਿਮਤੀ ਵਿਧਾਇਕ ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨਾਲ ਕੀਤੀ ਬੈਠਕ ਤੋਂ ਬਾਅਦ ਬਣੀ।ਉਹ ਇਨ੍ਹਾਂ ਨਿਵਾਸੀਆਂ ਦੀ ਇਸ ਮੁਸ਼ਕਿਲ ਦੇ ਹੱਲ ਲਈ ਪਿਛਲੇ ਕਈ ਦਿਨਾਂ ਤੋਂ ਯਤਨਸ਼ੀਲ ਸਨ।

ਇਸ ਸੰਬੰਧੀ ਅੱਜ ਜਾਣਕਾਰੀ ਦਿੰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਅਥਾਰਟੀ ਨੇ ਪਹਿਲਾਂ ਇਨ੍ਹਾਂ ਸੈਕਟਰਾਂ ਦੇ ਅਲਾਟੀਆਂ ਨੂੰ 3164/-ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਇਨਹਾਂਸਮੈਂਟ ਖਰਚ ਅਦਾ ਕਰਨ ਲਈ ਨੋਟਿਸ ਭੇਜੇ ਸਨ, ਜਿਸ ’ਤੇ ਅਲਾਟੀਆਂ ਵੱਲੋਂ ਇਸ ਖਰਚੇ ਨੂੰ ਘਟਾਉਣ ਦੀ ਬੇਨਤੀ ਕੀਤੀ ਸੀ। ਕੁਲਵੰਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਗਮਾਡਾ ਕੋਲ ਚੁੱਕਿਆ ਗਿਆ ਸੀ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮਸਲੇ ‘ਤੇ ਵਿਚਾਰ ਕਰਨ ਤੋਂ ਬਾਅਦ, ਹੁਣ ਗਮਾਡਾ ਨੇ ਇਨਹਾਸਮੈਂਟ ਖਰਚੇ ਨੂੰ 839/- ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਘਟਾਉਣ ਦਾ ਵਿਚਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਨਜ਼ੂਰੀ ਮਿਲਣ ਉਪਰੰਤ ਸੈਕਟਰ 76-80 ਦੇ ਅਲਾਟੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸਦੇ ਨਾਲ ਹੀ ਜਿਨ੍ਹਾਂ ਅਲਾਟੀਆਂ ਨੇ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਇਨਹਾਸਮੈਂਟ ਦੀ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਹੈ, ਉਨ੍ਹਾਂ ਤੋਂ ਕੋਈ ਜੁਰਮਾਨਾ/ਵਿਆਜ ਨਹੀਂ ਵਸੂਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅਲਾਟੀਆਂ ਨੇ ਨੋਟਿਸਾਂ ਤਹਿਤ ਇਹ ਰਾਸ਼ੀ ਅਦਾ ਕਰ ਦਿੱਤੀ ਹੈ, ਉਨ੍ਹਾਂ ਦੀ ਵਾਧੂ ਰਕਮ ਐਡਜਸਟ/ਰਿਫੰਡ ਹੋਵੇਗਾ।

ਕੁਲਵੰਤ ਸਿੰਘ ਕਿਹਾ ਕਿ ਮੋਹਾਲੀ ਦੇ ਇਨ੍ਹਾਂ ਸੈਕਟਰਾਂ ਦੇ ਵਾਸੀਆਂ ’ਤੇ ਪਏ ਇਸ ਵਿੱਤੀ ਬੋਝ ਲਈ ਪਿਛਲੀਆਂ ਸਰਕਾਰਾਂ ਦੇ ਸਿਆਸੀ ਲੀਡਰ ਜ਼ਿੰਮੇਵਾਰ ਹਨ, ਉਨ੍ਹਾਂ ਕਿਹਾ ਕਿ ਮੋਹਾਲੀ ’ਚ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਮੋਹਾਲੀ ਦੇ ਵਿਧਾਇਕ ਵਜੋਂ 15 ਸਾਲ ਰਾਜ ਕੀਤਾ, ਜਿਨ੍ਹਾਂ ਨੇ ਸਿਆਸੀ ਲਾਹੇ ਲਈ ਨੋਟਿਸ ਹੀ ਜਾਰੀ ਨਹੀਂ ਹੋਣ ਦਿੱਤ, ਜਿਸ ਕਾਰਨ ਇਹ ਰਾਸ਼ੀ 2008 ਤੋਂ 2025 ਤੱਕ 3 ਗੁਣਾ ਵਧ ਗਈ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਮੋਹਾਲੀ ਵਾਸੀਆਂ ਨਾਲ ਹਮੇਸ਼ਾਂ ਖੜ੍ਹਾ ਰਿਹਾ ਹਾਂ ਤੇ ਮੇਰਾ ਫ਼ਰਜ਼ ਬਣਦਾ ਸੀ ਕਿ ਮੈਂ ਮੇਰੇ ਹਲਕੇ ਦੇ ਵਾਸੀਆਂ ‘ਤੇ ਪਏ ਇਸ ਵਿੱਤੀ ਬੋਝ ਨੂੰ ਘੱਟ ਕਰਾਂ, ਇਸਦੇ ਨਤੀਜੇ ਵਜੋਂ ਹਰ ਅਲਾਟੀ ਦਾ ਲੱਖਾਂ ਰੁਪਏ ਦਾ ਫ਼ਾਇਦਾ ਮਿਲਿਆ ਹੈ, ਉਨ੍ਹਾਂ ਨੇ ਸੈਕਟਰ 76 ਤੋਂ 80 ਤੱਕ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਰਾਸ਼ੀ ਉਹ ਛੇਤੀ ਤੋਂ ਛੇਤੀ ਜਮ੍ਹਾਂ ਕਰਵਾਉਣ ਤਾਂ ਕਿ ਲੱਗਣ ਵਾਲੇ ਵਿਆਜ ਤੋਂ ਬਚਿਆ ਜਾ ਸਕੇ।

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Scroll to Top