Site icon TheUnmute.com

MLA ਕੁਲਵੰਤ ਸਿੰਘ ਦਾ ਫਿਰ ਛਲਕਿਆ ਦਰਦ, ਕਿਹਾ- “ਪਿੰਡਾਂ ‘ਚ ਪਾਣੀ ਦੀ ਨਿਕਾਸੀ ਤੇ ਹੋਰ ਸਮੱਸਿਆਵਾਂ ਲਈ ਗਮਾਡਾ ਅਧਿਕਾਰੀ ਜ਼ਿੰਮੇਵਾਰ”

MLA Kulwant Singh

ਐੱਸ.ਏ.ਐਸ.ਨਗਰ, 23 ਜੁਲਾਈ 2024: ਪੰਜਾਬ ਭਰ ‘ਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਇਸੇ ਤਹਿਤ ਅੱਜ ਮੋਹਾਲੀ ਦੇ ਪਿੰਡ ਕੰਬਾਲੀ ‘ਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋਕ ਕੰਮ ਕਰਨ ਲਈ ਲੋਕ ਸੁਵਿਧਾ ਕੈਂਪ ਲਗਾਇਆ ਗਿਆ | ਇਸ ਕੈਂਪ ‘ਚ ਕੰਬਾਲਾ, ਪਾਪੜੀ, ਚਿੱਲਾ ਸਮੇਤ ਚਾਰ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕੰਮ ਕਰਵਾਏ ਅਤੇ ਆਪਣੀਆਂ ਮੁਸ਼ਕਿਲਾਂ ਦੱਸੀਆਂ |

ਇਸ ਦੌਰਾਨ ਮੋਹਾਲੀ ਤੋਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਸੁਵਿਧਾ ਕੈਂਪਾਂ ਦਾ ਜਾਇਜ਼ਾ ਲਿਆ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪ ਦਾ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਮਿਲ ਰਿਹਾ ਹੈ | ਸੁਵਿਧਾ ਕੈਂਪ ਸਦਕਾ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ-ਖੁਆਰੀ ਤੋਂ ਰਾਹਤ ਮਿਲੀ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਵੀ ਹੁੰਦੀ ਹੈ |

ਗਮਾਡਾ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ‘ਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ‘ਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ |ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਨਾ ਹੋਣ ਲਈ ਗਮਾਡਾ ਅਧਿਕਾਰੀ ਜ਼ਿੰਮੇਵਾਰ ਹਨ | ਇਨ੍ਹਾਂ ਦਾ ਧਿਆਨ ਵਿਕਾਸ ਵੱਲ ਨਹੀਂ, ਬਲਕਿ ਬੱਸ ਪੈਸੇ ਕਮਾਉਣ ਵੱਲ ਹੈ | ਵਿਧਾਇਕ ਨੇ ਸਪੱਸ਼ਟ ਕੀਤਾ ਕਿ ਮੋਹਾਲੀ ਹਲਕੇ ਦੇ ਪਿੰਡਾਂ ‘ਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਛੇਤੀ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨਗੇ | ਇਲਾਕਾ ਵਾਸੀਆਂ ਦੀਆਂ ਗਮਾਡਾ ਨਾਲ ਸੰਬੰਧਿਤ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।

ਕੁਲਵੰਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜੋ ਸਰਕਾਰ ਨੇ ਗਰੰਟੀਆਂ ਦਿੱਤੀਆਂ ਸਨ, ਓਹਨਾ ‘ਤੇ ਵੱਧ ਕੰਮ ਕੀਤਾ ਜਾ ਰਿਹਾ ਹੈ | ਪ੍ਰਸ਼ਾਸਨ ਲੋਕਾਂ ਦੇ ਘਰ ਪਹੁੰਚ ਕਰਕੇ ਸਕੀਮਾਂ ਦਾ ਲਾਭ ਦੇ ਰਿਹਾ ਹੈ ਅਤੇ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ 86 ਫ਼ੀਸਦ ਲੋਕਾਂ ਦੇ ਘਰ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ | ਇਸ ਦੌਰਾਨ ਕੁਲਵੰਤ ਸਿੰਘ ਨੇ ਸੁਵਿਧਾ ਕੈਂਪ ਦੇ ਹਰ ਡੈਸਕ ‘ਤੇ ਜਾ ਕੇ ਸੇਵਾਵਾਂ ਦਾ ਜਾਇਜ਼ਾ ਲਿਆ।

Exit mobile version