June 30, 2024 10:36 pm
ਖ਼ੂਨਦਾਨ

ਵਿਧਾਇਕ ਕੁਲਵੰਤ ਸਿੰਘ ਦੀ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਕੀਤਾ ਖ਼ੂਨਦਾਨ

ਮੋਹਾਲੀ, 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 50ਵੇਂ ਜਨਮ ਦਿਨ ਮੌਕੇ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਖ਼ੂਨਦਾਨ ਕੈਂਪ ਲਗਾਏ ਗਏ ਹਨ। ਜਿਸਦੇ ਤਹਿਤ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੀ ਟੀਮ ਵੱਲੋਂ ਜੇ.ਐਲ.ਪੀ.ਐਲ ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਅਤੇ ਸ. ਕੁਲਦੀਪ ਸਿੰਘ ਦੀ ਅਗਵਾਈ ਵਿੱਚ ਖ਼ੂਨਦਾਨ ਕੀਤਾ ਗਿਆ| ਇਸ ਮੌਕੇ ਖ਼ੂਨਦਾਨੀਆਂ ਨੇ ਬੜੇ ਉਤਸ਼ਾਹ ਅਤੇ ਜਜ਼ਬੇ ਨਾਲ ਖ਼ੂਨਦਾਨ ਕੀਤਾ |

ਇਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਰਿਫਰੇਸ਼ਮੈਂਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਹ ਖ਼ੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਖ਼ੂਨਦਾਨ ਕਰਨ ਨਾਲ ਅਸੀਂ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਮੱਦਦ ਕਰ ਸਕਦੇ ਹਾਂ, ਜੋ ਗੰਭੀਰ ਬਿਮਾਰੀਆਂ ਜਾਂ ਫਿਰ ਦੁਰਘਟਨਾਂ ਦਾ ਸ਼ਿਕਾਰ ਹੋ ਕੇ ਜ਼ਖਮੀ ਹੋ ਜਾਂਦੇ ਹਨ ।

ਇਸਦੇ ਨਾਲ ਹੀ ਸੰਦੇਸ਼ ਦਿੱਤਾ ਕਿ ਕੋਈ ਵੀ ਸਿਹਤਮੰਦ ਵਿਅਕਤੀ ਖ਼ੂਨਦਾਨ ਕਰ ਸਕਦਾ ਹੈ। ਖੂਨਦਾਨ ਜੀਵਨਦਾਨ ਹੈ | ਇਸ ਲਈ ਸਾਨੂੰ ਖਾਸ ਕਰਕੇ ਨੌਜਵਾਨ ਵਰਗ ਨੂੰ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਨਿਰੰਤਰ ਖ਼ੂਨਦਾਨ ਕਰਦੇ ਰਹਿਣਾ ਚਾਹੀਦਾ ਹੈ, ਤਾਂ ਜੋ ਅਨਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸ. ਕੁਲਦੀਪ ਸਿੰਘ, ਸ. ਜਸਪਾਲ ਸਿੰਘ, ਸ. ਤਰਨਜੀਤ ਸਿੰਘ, ਹੈਪੀ (ਪੀ.ਏ.), ਅਕਬਿੰਦਰ ਸਿੰਘ ਗੋਸਲ ਅਤੇ ਜਸਪਾਲ ਸਿੰਘ ਸਮੇਤ ਹੋਰ ਵੀ ਅਨੇਕਾਂ ਆਗੂ ਹਾਜ਼ਰ ਸਨ |