Site icon TheUnmute.com

MLA ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿਧਾਨ ਸਭਾ ‘ਚ ਚੁੱਕਿਆ MSP ਤੇ ਬੇਅਦਬੀ ਦਾ ਮੁੱਦਾ

MLA Kunwar Vijay Pratap

ਚੰਡੀਗੜ੍ਹ, 04 ਸਤੰਬਰ 2024: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ‘ਚ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ (MLA Kunwar Vijay Pratap) ਨੇ ਕਿਸਾਨਾਂ ਦੇ ਸੰਘਰਸ਼ ਅਤੇ ਬੇਅਦਬੀ ਦਾ ਮੁੱਦਾ ਸਦਨ ​​’ਚ ਚੁੱਕਿਆ । ਕੁੰਵਰ ਵਿਜੇ ਪ੍ਰਤਾਪ ਨੇ ਸਦ ‘ਚ ਬੇਨਤੀ ਕੀਤੀ ਕਿ ਕਿਸਾਨਾਂ ਅਤੇ ਬਰਗਾੜੀ ਦੇ ਮੁੱਦੇ ‘ਤੇ ਸਪੈਸ਼ਲ ਸੀਟਿੰਗ ਰੱਖੀ ਜਾਵੇ। ਇਸਦੇ ਨਾਲ ਹੀ ਮਾਨਸੂਨ ਇਜਲਾਸ ਨੂੰ ਇੱਕ ਦਿਨ ਲਈ ਵਧਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ (MLA Kunwar Vijay Pratap) ਕਿਹਾ ਕਿ ਚੋਣਾਂ ਦੌਰਾਨ ਸਰਕਾਰ ਵਾਅਦਾ ਕੀਤਾ ਸੀ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕਾਨੂੰਨ ਬਣਾਵਾਂਗੇ। ਉਨ੍ਹਾਂ ਬੇਨਤੀ ਕੀਤੀ ਕਿ MSP ‘ਤੇ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਇਸ ਕਾਨੂੰਨ ਦੇ ਵਿਰੁੱਧ ਹੋਵੇਗਾ। ਕਿਉਂਕਿ ਕੇਂਦਰ ਅਤੇ ਸੂਬਾ ਸਰਕਾਰਾਂ ਆਮ ਜਨਤਾ ਦੁਆਰਾ ਚੁਣੀਆਂ ਜਾਂਦੀਆਂ ਹਨ। ਉੱਥੇ ਬੈਠ ਕੇ ਇਹ ਤੈਅ ਕੀਤਾ ਜਾਵੇਗਾ ਕਿ ਕੇਂਦਰ ਅਤੇ ਸਰਕਾਰ ਕਿੰਨਾ ਪੈਸਾ ਦੇਵੇਗੀ। ਉਨ੍ਹਾਂ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਹ ਦਿੱਲੀ ‘ਚ ਸੰਘਰਸ਼ ਕਰ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕ ਦਿੱਤਾ ਗਿਆ ਹੈ।

Exit mobile version