Site icon TheUnmute.com

ਵਿਧਾਇਕ ਲਖਵੀਰ ਸਿੰਘ ਰਾਏ ਨੇ 318 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਸਬੰਧੀ ਦਿੱਤੇ ਸਰਟੀਫਿਕੇਟ

Contractual teachers

ਫਤਿਹਗੜ੍ਹ ਸਾਹਿਬ, 28 ਜੁਲਾਈ 2023: ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ 318 ਕੱਚੇ ਅਧਿਆਪਕਾਂ (Contractual Teachers) ਨੂੰ ਪੱਕਾ ਕਰਨ ਸਬੰਧੀ ਸਰਟੀਫਿਕੇਟ ਦੇਣ ਮੌਕੇ ਮੀਡੀਆ ਨਾਲ ਗੱਲਬਾਤ ਕਿਹਾ ਕਿ ਅਧਿਆਪਕ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਸੱਭਿਅਕ ਸਮਾਜ ਦੇ ਨਿਰਮਾਣ ਵਿੱਚ ਅਧਿਆਪਕਾਂ ਦਾ ਮੁੱਖ ਯੋਗਦਾਨ ਹੁੰਦਾ ਹੈ।

ਵਿਧਾਇਕ ਨੇ ਕਿਹਾ ਕਿ ਮਾਨ ਸਰਕਾਰ ਨੇ ਅੱਜ ਜੋ 12,500 ਕੱਚੇ ਅਧਿਆਪਕਾਂ (Contractual Teachers) ਨੂੰ ਪੱਕਾ ਕੀਤਾ ਹੈ ਉਹ ਸਾਡੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਜੋ ਕਿ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਵਿਖਾਇਆ ਹੈ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਕੋਈ ਨਹੀਂ ਭੱਜ ਸਕਦਾ ਸਗੋਂ ਲੋਕਾਂ ਦਾ ਸਾਥ ਲੈ ਕੇ ਹੀ ਸੂਬੇ ਨੁੰ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਕੱਚੇ ਅਧਿਆਪਕ ਪਿਛਲੇ 18 ਸਾਲਾਂ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਸਨ ਪ੍ਰੰਤੂ ਇਨ੍ਹਾਂ ਅਧਿਆਪਕਾਂ ਦੀ ਕਿਸੇ ਵੀ ਸਰਕਾਰ ਨੇ ਨਹੀਂ ਸੁਣੀ ਬਲਕਿ ਸਿਰਫ ਲਾਅਰੇ ਹੀ ਲਗਾਉਂਦੇ ਰਹੇ। ਪ੍ਰੰਤੂ ਅੱਜ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀਆਂ ਤਨਖਾਹਾਂ ਵਿੱਚ ਦੁਗਣਾ ਵਾਧਾ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਇੱਕ ਨਵਾਂ ਤੋਹਫਾ ਦਿੱਤਾ ਹੈ।

Exit mobile version