ਸੰਗਰੂਰ, 27 ਜਨਵਰੀ 2023: ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਨਦਾਮਪੁਰ ਅਤੇ ਸੰਗਰੂਰ ਸ਼ਹਿਰ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਖੇਤਰ ਵਿੱਚ ਬੁਲੰਦੀਆਂ ‘ਤੇ ਲਿਜਾਉਣ ਲਈ ਅਤੇ ਸੂਬਾ ਨਿਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ 400 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਖੇਤਰ ਵਿੱਚ ਕ੍ਰਾਂਤੀ ਆ ਰਹੀ ਹੈ ਅਤੇ ਸਰਕਾਰ ਸੂਬਾ ਵਾਸੀਆਂ ਨੂੰ ਵਿਸਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਲੋਕਾਂ ਵੱਲੋਂ ਬਖਸ਼ੇ ਪਿਆਰ ਅਤੇ ਸਤਿਕਾਰ ਦੇ ਮੱਦੇਨਜ਼ਰ ਹਰ ਵਰਗ ਦੇ ਹਰ ਨਾਗਰਿਕ ਦੀ ਲੋੜ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਕਿਹਾ ਕਿ ਸਿਹਤ, ਸਿਖਿਆ, ਰੋਜ਼ਗਾਰ, ਉਦਯੋਗ, ਖੇਡਾਂ ਵਿੱਚ ਵੱਡੇ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਇਲਾਜ ਸੁਵਿਧਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਸਰਕਾਰ ਸੂਬਾ ਵਾਸੀਆਂ ਦੀ ਸਿਹਤਯਾਬੀ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਸਐਮਓ ਡਾ. ਕਿਰਪਾਲ ਸਿੰਘ, ਗੁਰਪ੍ਰੀਤ ਨਦਾਮਪੁਰ, ਵਿਕਰਮ ਨਕਟੇ, ਟਿੰਕਲ ਗਰਗ, ਭੁਪਿੰਦਰ ਕਾਕੜਾ ਵੀ ਹਾਜ਼ਰ ਸਨ।