ਮੋਹਾਲੀ, 16 ਜੁਲਾਈ 2025: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਅੱਜ ਫੋਰਟਿਸ ਹਸਪਤਾਲ ‘ਚ ਦਾਖਲ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਪਰਗਟ ਸਿੰਘ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਇਲਾਜ ਕਰ ਰਹੀ ਡਾਕਟਰੀ ਟੀਮ ਨਾਲ ਵੀ ਗੱਲਬਾਤ ਕੀਤੀ | ਉਨ੍ਹਾਂ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਜਾਣਿਆ |
ਇਸ ਮੌਕੇ ‘ਤੇ ਪਦਮਸ਼੍ਰੀ ਪਰਗਟ ਸਿੰਘ ਨੇ ਰਜਿੰਦਰ ਕੌਰ ਭੱਠਲ ਦੇ ਇਲਾਜ ‘ਚ ਲੱਗੀ ਡਾਕਟਰੀ ਟੀਮ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਿਹਤ ਲਾਭ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਪਰਗਟ ਸਿੰਘ ਨੇ ਪਰਮਾਤਮਾ ਅੱਗੇ ਉਨ੍ਹਾਂ ਦੇ ਛੇਤੀ ਅਤੇ ਪੂਰੇ ਤੰਦਰੁਸਤ ਹੋਣ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਰਜਿੰਦਰ ਕੌਰ ਭੱਠਲ ਦਾ ਜਨ ਸੇਵਾ ਭਰਪੂਰ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ।
Read More: ਕਾਂਗਰਸ ਨੇ ਪਰਗਟ ਸਿੰਘ ਨੂੰ ਜੰਮੂ ਲੋਕ ਸਭਾ ਹਲਕੇ ਅਧੀਨ ਵਿਧਾਨ ਸਭਾ ਸੀਟਾਂ ਲਈ AICC ਦਾ ਅਬਜ਼ਰਵਰ ਲਾਇਆ