Sheetal Angural

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 3 ਜੂਨ 2024: ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਦੇ ,ਮੁਤਾਬਕ ਲੋਕ ਸਭਾ ਚੋਣਾਂ ‘ਚ ਵੋਟਿੰਗ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ। ਅੱਜ ਵਿਧਾਨ ਸਭਾ ਵਿੱਚ ਸਪੀਕਰ ਨੂੰ ਮਿਲਣ ਆਏ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸਪੀਕਰ ਇਥੇ ਨਾ ਹੋਣ ਕਾਰਨ ਉਨ੍ਹਾਂ ਨੂੰ ਹੁਣ 11 ਜੂਨ ਨੂੰ ਮੁੜ ਮੁਲਾਕਾਤ ਲਈ ਬੁਲਾਇਆ ਗਿਆ ਹੈ।

ਜਿਕਰਯੋਗ ਹੈ ਕਿ ਹਾਲ ਹੀ ‘ਚ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਨੇ ਕਿਹਾ ਸੀ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਲੈਣਗੇ । ਉਨ੍ਹਾਂ ਇਸ ਸਬੰਧੀ ਸਪੀਕਰ ਨੂੰ ਈ-ਮੇਲ ਰਾਹੀਂ ਸੂਚਿਤ ਕੀਤਾ ਸੀ।

Scroll to Top