Sukhpal Singh Khaira

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ ਮੁਲਤਵੀ

ਚੰਡੀਗੜ੍ਹ, 14 ਨਵੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸ਼ੁੱਕਰਵਾਰ ਯਾਨੀ 17 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਅੱਜ ਸੁਣਵਾਈ ਦੌਰਾਨ ਹਾਈਕੋਰਟ ਵਿਚ ਦੋਵੇਂ ਧਿਰਾਂ ਵਿਚਾਲੇ ਲਗਭਗ ਢਾਈ ਘੰਟੇ ਬਹਿਸ ਹੋਈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਾਮਲੇ ਦੀ ਪੈਰਵੀ ਕੀਤੀ। ਜਿਕਰਯੋਗ ਹੈ ਕਿ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੁਰਾਣੇ 2015 ਦੇ ਐੱਨ.ਡੀ.ਪੀ.ਸੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ |

 

 

Scroll to Top