ਚੰਡੀਗੜ੍ਹ, 15 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਦੋ ਵਾਰ ਵਿਧਾਇਕ ਰਹੇ ਡਾ: ਸੁਖਵਿੰਦਰ ਸੁੱਖੀ (MLA Sukhwinder Sukhi) ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਹੁਣ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ | ਦੱਸਿਆ ਜਾ ਰਿਹਾ ਹੈ ਅਸਤੀਫੇ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਹੋ ਸਕਦੀ ਹੈ।
ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ, ਹੁਣ ਚਰਚਾ ਹੈ ਕਿ ਸੁਖਵਿੰਦਰ ਸੁੱਖੀ ਵੱਲੋਂ ਆਪਣੇ ਅਹੁਦੇ ਅਸਤੀਫਾ ਦਿੰਦੇ ਹਨ ਤਾਂ ਫਿਰ ਪੰਜਾਬ ‘ਚ ਚਾਰ ਦੀ ਬਜਾਏ ਪੰਜ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣਗੀਆਂ | ਇਨ੍ਹਾਂ ‘ਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਅਤੇ ਵਿਧਾਇਕ ਡਾ: ਸੁਖਵਿੰਦਰ ਸੁੱਖੀ ਦਾ ਹਲਕਾ ਬੰਗਾ ਸ਼ਾਮਲ ਹੈ |