ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਲਾਪਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਹੈ, ਜੋ ਸਾਰੇ ਘਟਨਾਕ੍ਰਮ ਬਾਰੇ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ।
ਜਿਕਰਯੋਗ ਹੈ ਬੀਤੀ ਰਾਤ ਦਿੱਤੇ ਧਰਨੇ ਦੌਰਾਨ ਵਿਦਿਆਰਥੀਆਂ ਨੇ ਹੋਸਟਲ ਵਾਰਡਨ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੰਜ ਮੈਂਬਰਾਂ ਦੀ ਕਮੇਟੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣੇਗੀ | ਇਸਦੇ ਨਾਲ ਹੀ ਮਾਹੌਲ ਨੂੰ ਦੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ |