ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ ਐਸ.ਆਈ.ਟੀ ਦਾ ਗਠਨ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਆਈ.ਪੀ.ਐੱਸ ਅਧਿਕਾਰੀ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਦਿਆਰਥੀ ਅਤੇ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸਦੇ ਨਾਲ ਹੀ ਗੌਰਵ ਯਾਦਵ ਨੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਲਈ ਡੀਜੀਪੀ ਹਿਮਾਚਲ ਪ੍ਰਦੇਸ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਉਪਕਰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। SIT ਸਾਜ਼ਿਸ਼ ਦੀ ਤਹਿ ਤੱਕ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ ਅਤੇ ਕਿਸੇ ਵੀ ਤਰਾਂ ਦੀ ਅਫ਼ਵਾਹ ਤੋਂ ਦੂਰ ਰਹਿਣ |