6 ਮਈ 2025: ਗ੍ਰਹਿ ਮੰਤਰਾਲੇ ਵੱਲੋਂ ਜੰਗ ਦੀ ਰੋਕਥਾਮ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਵਿੱਚ ਇਸਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ (mock drill) ਕੀਤੀ ਜਾਵੇਗੀ।
ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ (harpal singh cheema) ਨੇ ਕਿਹਾ ਕਿ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਸਿਵਲ ਡਿਫੈਂਸ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਕੱਲ੍ਹ ਇੱਕ ਮੌਕ ਡ੍ਰਿਲ ਕਰਨਗੀਆਂ। ਸਾਨੂੰ ਆਪਣੀ 500 ਕਿਲੋਮੀਟਰ ਸਰਹੱਦ ਅਤੇ ਨਾਗਰਿਕਾਂ ਦੀ ਰੱਖਿਆ ਕਰਨੀ ਪਵੇਗੀ।
ਫਿਰੋਜ਼ਪੁਰ ਵਿੱਚ ਸ਼ਾਮ 7 ਵਜੇ ਵੱਜੇਗਾ ਸਾਇਰਨ
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ (deepshikha sharma) ਨੇ ਕਿਹਾ ਕਿ ਅੱਜ ਸ਼ਾਮ 7 ਤੋਂ 7:15 ਵਜੇ ਦੇ ਵਿਚਕਾਰ ਸਾਇਰਨ ਵਜਾਇਆ ਜਾਵੇਗਾ ਜੋ ਕਿ ਇੱਕ ਮੌਕ ਡ੍ਰਿਲ ਹੈ। ਇਸ ਖੇਤਰ ਦੇ ਕਿਸੇ ਵੀ ਨਿਵਾਸੀ ਨੂੰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ, ਇਹ ਇੱਕ ਅਭਿਆਸ ਹੈ ਕਿਉਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਸਥਿਤੀ ਅਜੇ ਵੀ ਬਣੀ ਹੋਈ ਹੈ।
ਇਸੇ ਲਈ ਇਹ ਅਭਿਆਸ ਕੀਤਾ ਜਾ ਰਿਹਾ ਹੈ। ਜਦੋਂ ਵੀ ਜੰਗ ਵਰਗੀ ਸਥਿਤੀ ਹੁੰਦੀ ਹੈ, ਤਾਂ ਸਾਇਰਨ ਰਾਹੀਂ ਹਰ ਵਿਅਕਤੀ ਤੱਕ ਜਾਣਕਾਰੀ ਪਹੁੰਚਾਈ ਜਾ ਸਕਦੀ ਹੈ। ਉਸਦਾ ਸੁਨੇਹਾ ਹਰ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਸਾਇਰਨ ਸ਼ਾਮ 7:00 ਵਜੇ ਤੋਂ 7:15 ਵਜੇ ਤੱਕ ਵੱਜੇਗਾ। ਇਹ ਵੀ ਦੇਖਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਵਿੱਚ ਲਗਾਏ ਗਏ ਸਾਰੇ ਸਾਇਰਨ ਕੰਮ ਕਰ ਰਹੇ ਹਨ ਜਾਂ ਨਹੀਂ। ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
Read More: ਦੇਸ਼ ਦੇ 244 ਜ਼ਿਲ੍ਹਿਆਂ ‘ਚ ਹੋਵੇਗੀ ਮੌਕ ਡ੍ਰਿਲ, ਨਾਗਰਿਕਾਂ ਨੂੰ ਰੱਖਿਆ ਕਰਨ ਦੀ ਦਿੱਤੀ ਜਾਵੇਗੀ ਸਿਖਲਾਈ