IPS ਹਰਪ੍ਰੀਤ ਸਿੱਧੂ

PM ਮੋਦੀ ਦੀ ਪੰਜਾਬ ਫੇਰੀ : ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 12 ਫਰਵਰੀ 2022 : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਆਨਲਾਈਨ ਬੈਠਕ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ-ਨਾਲ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ  ਨੂੰ ਜ਼ਮਾਨਤ ਦੇਣ ’ਤੇ ਯੂਪੀ ਸਰਕਾਰ ਤੇ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਗਈ।

ਇਸੇ ਤਰ੍ਹਾਂ PM ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉੱਪਰ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਬਾਰੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਕਰਨ ’ਤੇ ਸੰਘਰਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਤੇ ਉਸ ਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ  ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ-ਨਾਲ ਸਬਕ ਸਿਖਾਉਣ ਲਈ ਲੋਕਾਂ ਵੱਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 14 ਤਰੀਕ ਨੂੰ ਪਿੰਡਾਂ ਵਿੱਚ ਤੇ 16 ਨੂੰ ਤਹਿਸੀਲ ਪੱਧਰ ’ਤੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

Scroll to Top