ਜੱਗੂ ਭਗਵਾਨਪੁਰੀਆ

ਮੋਗਾ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 6 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 10 ਅਗਸਤ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਬੁੱਧਵਾਰ ਨੂੰ ਮੋਗਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਗੈਂਗਸਟਰ ਜੱਗੂ ਦਾ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਦਸੰਬਰ 2021 ਵਿੱਚ ਹਰਿਆਣਾ ਦੇ ਸ਼ਾਰਪ ਸ਼ੂਟਰ ਮੋਨੂੰ ਡਾਗਰ ਵੱਲੋਂ ਮੋਗਾ ਦੇ ਇੱਕ ਨੌਜਵਾਨ ‘ਤੇ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਮੋਗਾ ਪੁਲਿਸ ਨੂੰ ਲੋੜੀਂਦੇ ਸਨ।

ਜਿਸ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਦਾ 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਲਾਰੈਂਸ ਨੂੰ ਫਰੀਦਕੋਟ ਪੁਲਿਸ ਨੂੰ ਟਰਾਂਸ ਰਿਮਾਂਡ ‘ਤੇ ਦੇ ਦਿੱਤਾ ਸੀ। ਜਦੋਂ ਕਿ ਅੱਜ ਬਾਅਦ ਦੁਪਹਿਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਮਾਣਯੋਗ ਅਦਾਲਤ ਨੇ ਉਸ ਦਾ 6 ਦਿਨ ਦਾ ਮੋਗਾ ਪੁਲਿਸ ਨੂੰ ਰਿਮਾਂਡ ਦੇ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹੈੱਡਕੁਆਰਟਰ ਜੋਰਾ ਸਿੰਘ ਨੇ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਿਸ ਨੂੰ 307 ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੇ ਅਦਾਲਤ ਵੱਲੋਂ ਗੈਂਗਸਟਰ ਜੱਗੂ ਨੂੰ 16 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Scroll to Top