Site icon TheUnmute.com

Moga News: ਦਿਨ ਦਿਹਾੜੇ ਗੋ.ਲੀ.ਬਾ.ਰੀ, ਬਾਈਕ ਸਵਾਰ ਦੋ ਬ.ਦ.ਮਾ.ਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ

12 ਫਰਵਰੀ 2025: ਪੰਜਾਬ ਦੇ ਮੋਗਾ (moga) ਵਿੱਚ ਦਿਨ ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੋਗਾ ਦੇ ਪਿੰਡ ਡਾਲਾ ਵਿੱਚ ਗੋਲੀਆਂ ਚੱਲਣ ਕਾਰਨ ਸਨਸਨੀ ਫੈਲ ਗਈ। ਬੁੱਧਵਾਰ ਦੁਪਹਿਰ ਕਰੀਬ 1 ਵਜੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਪੰਚਾਇਤ ਮੈਂਬਰ (ਪੰਚ) ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਬਦਮਾਸ਼ਾਂ ਨੇ ਇਕ ਤੋਂ ਬਾਅਦ ਇਕ ਚਾਰ ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਪਿੰਡ ਦੇ ਲੋਕ ਸਹਿਮੇ ਹੋਏ ਹਨ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਪੰਚ ਬਲੌਰ ਸਿੰਘ ਦੇ ਘਰ ‘ਤੇ ਗੋਲੀਆਂ (firing) ਚਲਾਈਆਂ ਗਈਆਂ। ਬਲੌਰ ਸਿੰਘ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਘਰ ਹੀ ਸੀ। ਰਾਤ ਇੱਕ ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਘਰ ਦੇ ਗੇਟ ’ਤੇ 4 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਬਾਈਕ ‘ਤੇ ਕੋਈ ਨੰਬਰ ਪਲੇਟ ਨਹੀਂ ਸੀ। ਬਦਮਾਸ਼ਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ। ਬਲੌਰ ਸਿੰਘ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਰੰਜਿਸ਼ ਨਹੀਂ ਹੈ। ਡੇਢ ਸਾਲ ਪਹਿਲਾਂ ਉਹ ਵਿਦੇਸ਼ ਤੋਂ ਪਰਤ ਕੇ ਪਿੰਡ ਵਿੱਚ ਰਹਿਣ ਲੱਗ ਪਿਆ ਸੀ। ਇਸ ਵਾਰ ਉਹ ਪੰਚਾਇਤ ਦੇ ਮੈਂਬਰ ਬਣੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। ਇਸ ਦੇ ਨਾਲ ਹੀ ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਨੇ ਪੰਚ ਬਲੌਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|

Read More:  ਦੇਰ ਰਾਤ ਹੋਈ ਫਾ.ਈ.ਰਿੰ.ਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

 

Exit mobile version