ਮੋਗਾ, 31 ਦਸੰਬਰ 2024: Moga News: ਮੋਗਾ (Moga) ਦੀ ਸਾਧਾਂਵਾਲੀ ਕਾਲੋਨੀ ‘ਚ ਦੇਰ ਰਾਤ ਸ਼ੱਕੀ ਹਲਾਤਾਂ ‘ਚ ਇੱਕ ਵਿਅਕਤੀ ਦੀ ਮ੍ਰਿਤਕ ਦੇਹ ਮਿਲੀ ਹੈ | ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਮ੍ਰਿਤਕ ਵਿਅਕਤੀ ਦੀ ਉਮਰ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਪ੍ਰਗਟ ਸਿੰਘ ਨੇ ਦੱਸਿਆ ਕਿ ਸਾਨੂੰ ਥਾਣਾ ਸਿਟੀ ਸਾਊਥ ਤੋਂ ਫੋਨ ਆਇਆ ਸੀ ਕਿ ਸਾਧਾਂਵਾਲੀ ਬਸਤੀ ਦੀ ਗਲੀ ਨੰਬਰ-5 ‘ਚ ਇੱਕ ਵਿਅਕਤੀ ਦੀ ਮ੍ਰਿਤਕ ਦੇਹ ਪਈ ਹੈ ਅਤੇ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਮੋਗਾ (Moga) ਵਿਖੇ ਰਖਵਾਇਆ ਗਿਆ ਹੈ ਅਤੇ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਾਹਿਬ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜਿਸ ਦੀ ਉਮਰ ਕਰੀਬ 55 ਸਾਲ ਸੀ, ਰਾਤ ਨੂੰ ਗਲੀਆਂ ‘ਚ ਸੌਂਦਾ ਸੀ ਅਤੇ ਹੋ ਸਕਦਾ ਹੈ ਕਿ ਉਸਦੀ ਠੰਢ ਕਾਰਨ ਮੌਤ ਹੋ ਗਈ ਹੈ। ਉਕਤ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਦੀ ਮ੍ਰਿਤਕ ਦੇਹ ਨੂੰ ਸਮਾਜ ਸੇਵਾ ਸੁਸਾਇਟੀ ਦੀ ਗੱਡੀ ਰਾਹੀਂ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।
Read More: ਆਸਟਰੇਲੀਆ ਦੇ ਟ੍ਰੈਵਿਸ ਹੈੱਡ ‘ਤੇ ਭੜਕੇ ਨਵਜੋਤ ਸਿੰਘ ਸਿੱਧੂ, ICC ਤੋਂ ਕੀਤੀ ਇਹ ਮੰਗ