ਚੰਡੀਗੜ੍ਹ, 21 ਨਵੰਬਰ 2024: ਮੋਗਾ (Moga) ‘ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ ਦੇ ਰਹਿਣ ਵਾਲੇ ਸੁਨੀਲ ਕੁਮਾਰ ਬਾਬਾ ਖ਼ਿਲਾਫ ਪਹਿਲਾਂ ਵੀ 17 ਅਪਰਾਧਿਕ ਕੇਸ ਦਰਜ ਹਨ | ਪੁਲਿਸ ਮੁਤਾਬਕ ਉਕਤ ਮੁਲਜ਼ਮ ਦੋ ਭਰਾਵਾਂ ‘ਤੇ ਹਮਲਾ ਕਰਕੇ ਫਰਾਰ ਹੋ ਗਿਆ ਸੀ |
ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਮੋਗਾ ਪੁਲਿਸ (Moga Police) ਨੇ ਦੇਹਰਾਦੂਨ ਤੋਂ ਗ੍ਰਿਫਤਾਰ ਕਰ ਲਿਆ ਸੀ | ਜਿਸ ਨੂੰ ਵਾਪਸ ਲੈ ਕੇ ਆ ਰਹੇ ਪੁਲਿਸ ਮੁਲਾਜ਼ਮਾਂ ‘ਤੇ ਉਕਤ ਮੁਲਜ਼ਮ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ | ਪੁਲਿਸ ਮੁਤਾਬਕ ਮੁਲਜ਼ਮ ਨੇ ਆਪਣੀ ਪਿਸਤੌਲ ਕੱਢ ਕੇ ਪੁਲਿਸ ‘ਤੇ ਦੋ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਸੁਨੀਲ ਕੁਮਾਰ ਦੀ ਲੱਤ ‘ਚ ਗੋਲੀ ਮਾਰ ਦਿੱਤੀ | ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ।