2 ਜਨਵਰੀ 2025: ਮੋਗਾ (moga) ਦੇ ਪਿੰਡ ਚੜਿੱਕ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਈ-ਰਿਕਸ਼ਾ (e-rickshaw) ਵਿੱਚ ਸਫਰ ਕਰ ਰਹੇ 13 ਸਾਲਾ ਬੱਚੇ ਦੀ ਮੌਤ (died) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫਤਾਰ (car) ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਸਾਲਾ ਬੱਚੇ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਗੁਰਮਨਜੋਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਈ-ਰਿਕਸ਼ਾ ‘ਚ ਸਵਾਰ ਹੋ ਕੇ ਪਿੰਡ ਚੜਿੱਕ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਈ-ਰਿਕਸ਼ਾ ਪਲਟ ਗਿਆ ਅਤੇ ਗੁਰਮਨਜੋਤ (gurmanjot singh) ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਚੜਿੱਕ ਰੋਡ ‘ਤੇ ਹਾਦਸਾ ਹੋਇਆ ਹੈ, ਜਦੋਂ ਅਸੀਂ ਸਰਕਾਰੀ ਹਸਪਤਾਲ ਪਹੁੰਚੇ ਤਾਂ ਪਤਾ ਲੱਗਾ ਕਿ ਗੁਰਮਨਜੋਤ ਜੋ ਕਿ ਆਪਣੇ ਪਿਤਾ ਨਾਲ ਈ-ਰਿਕਸ਼ਾ ‘ਚ ਸਵਾਰ ਸੀ, ਦੀ ਮੌਤ ਹੋ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
read more: Moga: ਸੀਮਿੰਟ ਦੇ ਟਿੱਪਰ ‘ਤੇ ਬਾਈਕ ਵਿਚਕਾਰ ਟੱਕਰ, ਇਕ ਦੀ ਮੌ.ਤ