ਮੋਗਾ, 03 ਜਨਵਰੀ 2026: Moga Firing News: ਮੋਗਾ ‘ਚ ਸ਼ਨੀਵਾਰ ਸਵੇਰੇ 6 ਵਜੇ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੋ ਹਮਲਾਵਰਾਂ ਨੇ ਨੌਜਵਾਨ ‘ਤੇ 20 ਰਾਉਂਡ ਫਾਇਰ ਕੀਤੇ ਅਤੇ ਭੱਜ ਗਏ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਭਿੰਡਰ ਕਲਾਂ ਦਾ ਰਹਿਣ ਵਾਲਾ ਸੀ। ਉਹ ਮੋਗਾ ‘ਚ ਨੇਸਲੇ ਇੰਡੀਆ ਲਿਮਟਿਡ ‘ਚ ਕੰਮ ਕਰਦਾ ਸੀ।
ਉਹ ਸਵੇਰੇ ਆਮ ਵਾਂਗ ਆਪਣੀ ਕਾਰ ‘ਚ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਆਪਣੇ ਘਰ ਤੋਂ ਥੋੜ੍ਹੀ ਦੂਰੀ ‘ਤੇ ਪਹੁੰਚਿਆ, ਅਣਪਛਾਤੇ ਹਮਲਾਵਰਾਂ, ਜੋ ਪਹਿਲਾਂ ਹੀ ਉਡੀਕ ‘ਚ ਬੈਠੇ ਸਨ, ਉਨ੍ਹਾਂ ਨੇ ਉਸਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਬਲਾਕ ਕਮੇਟੀ ਚੋਣਾਂ ਨਾਲ ਸਬੰਧਤ ਰੰਜਿਸ਼ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਨੌਜਵਾਨ ਨੇ ਬਲਾਕ ਕਮੇਟੀ ਚੋਣਾਂ ‘ਚ ਇੱਕ ਉਮੀਦਵਾਰ ਦਾ ਸਮਰਥਨ ਕੀਤਾ ਸੀ ਅਤੇ ਇਸ ਰੰਜਿਸ਼ ਕਾਰਨ ਉਸਦਾ ਕਤਲ ਕੀਤਾ ਗਿਆ ਹੈ |
ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਦੋਸ਼ਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Read More: Mohali News: ਮੋਹਾਲੀ ‘ਚ ਐਡਵੋਕੇਟ ਦੀ ਪਤਨੀ ਦੇ ਕ.ਤ.ਲ ਮਾਮਲੇ ‘ਚ ਨੌਕਰ ਗ੍ਰਿਫਤਾਰ




