Moga police

ਮੋਗਾ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ, 2 ਕਿੱਲੋ ਅਫੀਮ ਸਮੇਤ ਦੋ ਜਣੇ ਗ੍ਰਿਫ਼ਤਾਰ

ਮੋਗਾ, 23 ਮਈ 2025: ਮੋਗਾ ‘ਚ ਪੁਲਿਸ (Moga Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 2 ਕਿਲੋ ਅਫੀਮ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ। ਸੀਆਈਏ ਸਟਾਫ ਨੇ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਹੈ ।

ਇਸ ਮੌਕੇ ਡੀਐਸਪੀ ਡੀ ਸੁਖਅੰਮ੍ਰਿਤ ਸਿੰਘ ਰੰਧਾਵਾ ਅਨੁਸਾਰ, ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਅਜੈ ਗਾਂਧੀ ਦੇ ਨਿਰਦੇਸ਼ਾਂ ‘ਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸੈਦਸ਼ਾਹ ਪਿੰਡ ਦੇ ਬੱਸ ਅੱਡੇ ਤੋਂ ਦੋ ਤਸਕਰਾਂ ਨੂੰ ਫੜਿਆ ਗਿਆ ਹੈ ।

ਪੁਲਿਸ (Moga Police) ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਵਾਸੀ ਮੋਗਾ ਅਤੇ ਜਸਵੰਤ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਫਤਿਹਗੜ੍ਹ ਪੰਜਤੂਰ ਥਾਣੇ ‘ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਵੇਗੀ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰੇਗੀ।

Read More: ਮੋਗਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰ, ਸੋਨਾ ਅਤੇ ਡਰੱਗ ਮਨੀ ਸਮੇਤ 2 ਜਣੇ ਗ੍ਰਿਫ਼ਤਾਰ

Scroll to Top