ਮੋਗਾ, 22 ਜੂਨ 2023: ਸੀ.ਆਈ.ਏ ਸਟਾਫ਼ ਮੋਗਾ (Moga Police) ਵੱਲੋਂ ਨਾਕੇਬੰਦੀ ਦੌਰਾਨ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਕੀਤੀ ਜਦੋਂ ਪੁਲਿਸ ਨੇ ਅਸਲੇ ਸਮੇਤ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਅੱਠ ਲੱਖ ਰੁਪਏ ਬਰਾਮਦ ਕੀਤੇ।ਇੱਕ ਪ੍ਰੈਸ ਕਾਨਫਰੰਸ ਵਿੱਚ ਐਸ.ਐਸ.ਪੀ ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਗਸ਼ਤ ਦੌਰਾਨ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਨੌਜਵਾਨਾਂ ਸੂਰਜ ਮਸੀਹ, ਕਮਲ ਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 04 ਦੇਸੀ ਪਿਸਤੌਲ, 32 ਬੋਰ, 08 ਜਿੰਦਾ ਕਾਰਤੂਸ ਅਤੇ 8 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉੱਥੇ ਹੀ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦਾ ਗੈਂਗਸਟਰ ਗੋਲਡੀ ਬਰਾੜ ਨਾਲ ਸਬੰਧ ਹੋਣ ਦਾ ਸ਼ੱਕ ਹੈ |
ਜਨਵਰੀ 19, 2025 5:32 ਪੂਃ ਦੁਃ