Moga

ਮੋਗਾ ਪੁਲਿਸ ਨੇ ਸਰਚ ਆਪ੍ਰੇਸ਼ਨ ਤਹਿਤ ਪਿੰਡ ਦੌਲੇਵਾਲਾ ‘ਚ ਕੀਤੀ ਛਾਪੇਮਾਰੀ

ਮੋਗਾ 09 ਜੁਲਾਈ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਸੂਬੇ ਭਰ ‘ਚ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਤਹਿਤ ਪੁਲਿਸ ਨੇ ਮੋਗਾ (Moga) ਦੇ ਪਿੰਡ ਦੌਲੇਵਾਲਾ ਵਿੱਚ ਛਾਪੇਮਾਰੀ ਕੀਤੀ | ਇਸ ਦੌਰਾਨ ਆਰ ਕੇ ਜੈਸਵਾਲ ਵਿਜੀਲੈਂਸ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਮੋਗਾ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ‘ਚ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਖਾਤਮੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਮੋਗਾ ਦੇ ਪਿੰਡ ਦੌਲੇਵਾਲਾ ‘ਚ ਵੀ ਛਾਪੇਮਾਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਾਡੇ ਨਾਲ ਆਰ.ਕੇ.ਜੈਸਵਾਲ ਵਿਜੀਲੈਂਸ ਅਤੇ ਡੀ.ਐਸ.ਪੀ ਰੈਂਕ ਦੇ ਅਧਿਕਾਰੀ ਵੀ ਹਨ | ਇਸ ਦਰਮਿਆਨ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਵੇਚਣਾ ਅਤੇ ਲੈਣਾ ਬੰਦ ਕਰਨ, ਜੇਕਰ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨੂੰ ਨਹੀਂ ਸੁਧਰਦਾ ਤਾਂ ਪ੍ਰਸ਼ਾਸਨ ਵੱਲੋਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

Moga Police

Scroll to Top