July 2, 2024 9:20 pm
Moga Police

ਮੋਗਾ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ 06, ਫਰਵਰੀ 2023: ਪੰਜਾਬ ਪੁਲਿਸ ਨੇ ਬੀਤੇ ਕੁਝ ਦੀ ਪਹਿਲਾਂ 200 ਪੁਲਿਸ ਟੀਮਾਂ ਨਾਲ ਪੰਜਾਬ ਭਰ ਵਿੱਚ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸੇ ਕੜੀ ਤਹਿਤ ਮੋਗਾ ਪੁਲਿਸ (Moga Police) ਨੇ 20 ਟੀਮਾਂ ਦਾ ਗਠਨ ਕਰਕੇ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੌਰਾਨ ਸ਼ੱਕੀ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 2000 ਪੁਲਿਸ ਮੁਲਾਜ਼ਮਾਂ ਵੱਲੋਂ ਦਿਨ ਭਰ ਅਭਿਆਨ ਚਲਾਇਆ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ (Moga Police) ਦੀਆਂ 20 ਟੀਮਾਂ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸੰਪਰਕ ਦੇ ਸ਼ੱਕ ਵਿੱਚ ਸੁਖਪ੍ਰੀਤ ਬੁੱਢਾ, ਜਗਸੀਰ ਸਿੰਘ ਜੱਗਾ ਪਿੰਡ ਸੁਖਾਨੰਦ ਅਤੇ ਪਵਨ ਕੁਮਾਰ ਵਾਸੀ ਝੰਡੇਵਾਲਾ ਦੇ ਪਿੰਡ ਕੁੱਸਾ ਵਿੱਚ ਪਰਮਿੰਦਰ ਦੇ ਘਰਾਂ ਦੀ ਤਲਾਸ਼ੀ ਲਈ ਗਈ । ਇਨ੍ਹਾਂ ਤੋਂ ਇਲਾਵਾ ਪੁਲਿਸ ਨੇ ਕੁੱਲ 96 ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੁਰਗਿਆਂ ਦੀਆਂ ਜ਼ਮੀਨਾਂ-ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ ਪੰਜਾਬ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਆਉਣ ਵਾਲੇ ਹੁਕਮਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਗੁਰਗਿਆਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਜਾ ਰਹੇ ਹਨ।