TheUnmute.com

ਅਗਨੀਪੱਥ ਯੋਜਨਾ ਵਿਰੁੱਧ ਪ੍ਰਦਰਸ਼ਨ ਨੂੰ ਦੇਖਦਿਆਂ ਮੋਗਾ ਰੇਲਵੇ ਸਟੇਸ਼ਨ ਨੂੰ ਹਾਈ ਅਲਰਟ ‘ਤੇ ਰੱਖਿਆ

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ | ਹੁਣ ਇਸ ਵਿਰੋਧ ਦੀ ਅੱਗ ਪੰਜਾਬ ਵਿੱਚ ਵੀ ਪਹੁੰਚ ਗਈ ਹੈ | ਇਸ ਦੌਰਾਨ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੁਣ ਮੋਗਾ ਦੇ ਰੇਲਵੇ ਸਟੇਸ਼ਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ | ਮੋਗਾ ਦੇ ਰੇਲਵੇ ਸਟੇਸ਼ਨ (Moga railway station) ‘ਤੇ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਮੱਦੇਨਜਰ ਚੈਕਿੰਗ ਵੀ ਕੀਤੀ ਜਾ ਰਹੀ ਹੈ |

Moga railway station

ਜਿਕਰਯੋਗ ਹੈ ਕਿ ਅੱਜ ਅੱਜ ਲੁਧਿਆਣਾ (Ludhiana) ਦੇ ਰੇਲਵੇ ਸਟੇਸ਼ਨ ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਜੱਮ ਕੇ ਹੰਗਾਮਾ ਕੀਤਾ ਇਸਦੇ ਨਾਲ ਹੀ ਇਨ੍ਹਾਂ ‘ਚੋਂ ਕੁਝ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਪੁਲਿਸ ਵਲੋਂ ਮੁਲਜ਼ਮਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ |

Exit mobile version