Site icon TheUnmute.com

ਮੋਹਾਲੀ: ਕੌਮੀ ਲੋਕ ਅਦਾਲਤ ਦੌਰਾਨ 14021 ਕੇਸਾਂ ਦਾ ਨਿਪਟਾਰਾ

National Lok Adalat
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਾਰਚ 2024: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ  ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ  ਦੀ ਅਗਵਾਈ ਵਿਚ ਅੱਜ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ (National Lok Adalat)  ਲਗਾਈ ਗਿਆ।
ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।
     ਇਸ ਕੌਮੀ ਲੋਕ ਅਦਾਲਤ (National Lok Adalat) ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 13 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਬਰਜਿੰਦਰ ਪਾਲ ਸਿੰਘ,  ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਮੁਕੇਸ਼ ਕੁਮਾਰ ਸਿੰਗਲਾ, ਜੁਡੀਸ਼ੀਅਲ ਮੈਜਿਸਟ੍ਰੇਟ, ਫਸਟ ਕਲਾਸ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ)  ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ)  ਐਸ.ਕੇ ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜ਼ਿਊਮਰ ਕਮਿਸ਼ਨ  ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ ਨਗਰ ਅਤੇ ਦਰਸ਼ਨ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 4 ਬੈਂਚ ਸ਼੍ਰੀਮਤੀ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਕੁਲਦੀਪ ਸਿੰਘ, ਤਹਿਸੀਲਦਾਰ ਅਤੇ ਸ੍ਰੀ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 4 ਬੈਂਚ  ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਮਨੀਸ਼ ਕੁਮਾਰ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
     ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ।
ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17043 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 14021 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 41,72,45,289/-  ਕੀਮਤ ਦੇ ਅਵਾਰਡ ਪਾਸ ਕੀਤੇ ਗਏ।
    ਉਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 9 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।
Exit mobile version