ਮੋਹਾਲੀ ADC ਵੱਲੋਂ ਮੈਸਰਜ ਮੈਪ ਓਵਰਸੀਜ ਫਰਮ ਦਾ ਲਾਇਸੰਸ ਰੱਦ

license

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਮੈਸਰਜ ਮੈਪ ਓਵਰਸੀਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਮੈਪ ਓਵਰਸੀਜ ਫਰਮ ਐਸ.ਸੀ.ਐਫ. ਨੰਬਰ 35 ਦੂਜੀ ਮੰਜ਼ਿਲ ਫੇਜ਼ 10 ਮੋਹਾਲੀ ਦੇ ਮਾਲਕ ਮੁਹੰਮਦ ਆਮੀਰ ਪੁੱਤਰ ਦਿਲਸਾਦ ਅਕਬਰ ਵਾਸੀ ਅਮਲਾਹ ਸਟਰੀਟ ਮਿਰਜ਼ਾਪੁਰ, ਯੂ.ਪੀ. ਹਾਲ ਵਾਸੀ ਫਲੈਟ ਨੰ: ਜੀਪ-2/404 ਮਾਇਆ ਗਾਰਡਨ ਸਿਟੀ, ਜ਼ੀਰਕਪੁਰ ਤਹਿਸੀਲ ਡੇਰਾਬਸੀ, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ।

ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਜ਼ੀਰੀ ਮੀਮੋ ਮਿਤੀ 14-05-2018 ਦੀ ਮੱਦ ਨੰ: 13 ਵਿਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਸੀ।

ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਅਤੇ ਪੱਤਰ ਮਿਤੀ 28-03-2022 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ।

ਇਸ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 22-08-2023 ਅਤੇ ਪੱਤਰ ਮਿਤੀ 12-10-2023 ਰਾਹੀ ਲਾਇਸੰਸ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਰੀਨੀਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ; ਮੈਸਰਜ ਮੈਪ ਓਵਰਸੀਜ ਫਰਮ, ਰਜਿਸਟਰਡ ਦਫਤਰ: ਐਸ.ਸੀ.ਐਫ. ਨੰਬਰ 35, ਦੂਜੀ ਮੰਜਿਲ, ਫੇਜ-10, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 162/ਆਈ.ਸੀ.ਮਿਤੀ 11-07-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।