Bank manager

ਮੋਹਾਲੀ: ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਮਾਮਲੇ ‘ਚ ਬੈਂਕ ਮੈਨੇਜਰ ਗ੍ਰਿਫਤਾਰ

ਸਾਹਿਬਜਾਦਾ ਅਜੀਤ ਸਿੰਘ ਨਗਰ, 24 ਫਰਵਰੀ 2024: ਜ਼ਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਪੁਲਿਸ ਮੁਤਾਬਕ ਫਰਾਰ ਮੁੱਖ ਮੁਲਜ਼ਮ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) (Bank manager) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ, ਹਾਲ ਵਾਸੀ #302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ ਜੋ ਕਿ ਆਪਣੀ ਹੀ ਬ੍ਰਾਂਚ ਦੇ ਵਿੱਚ ਵੱਖ ਵੱਖ ਕਸਟਮਰਾਂ ਵੱਲੋਂ ਖੁਲਵਾਏ ਗਏ ਖਾਤਿਆਂ ਵਿੱਚੋਂ ਐਫ.ਡੀ ਅਤੇ ਸੇਵਿੰਗ ਦੇ ਤੌਰ ਤੇ ਜਮ੍ਹਾਂ ਪਈ ਕਰੋੜਾਂ ਰੁਪਏ ਦੀ ਰਕਮ ਖਾਤੇਧਾਰਕਾ ਦੀ ਮਨਜ਼ੂਰੀ /ਮਰਜੀ ਤੋਂ ਬਿਨਾਂ ਆਪਣੇ ਪੱਧਰ ਤੇ ਹੀ ਆਪਣੇ ਜਾਣਕਾਰਾਂ/ਰਿਸ਼ਤੇਦਾਰਾਂ ਦੇ ਵੱਖ ਵੱਖ ਬੈਂਕ ਖਾਤਿਆਂ ਵਿੱਚੋਂ ਕਰੋੜਾਂ ਰੁਪਏ ਤਬਦੀਲ/ ਨਿਕਾਸੀ ਕਰਕੇ ਫਰਾਰ ਹੋ ਗਿਆ ਸੀ, ਨੂੰ ਕੱਲ੍ਹ ਮਿਤੀ 23-02-24 ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਤੌਰ ਤੇ ਕੀਤੀ ਜਾ ਰਹੀ ਤਫਤੀਸ਼ ਅਤੇ ਹਿਊਮਨ ਇੰਟੈਲੀਜੈਂਸ ਦੀ ਸਹਾਇਤਾ ਨਾਲ ਨੇਪਾਲ ਬਾਰਡਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ।

ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਮੁਕੱਦਮਾ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਤੁਸ਼ਾਰ ਗੁਪਤਾ, ਕਪਤਾਨ ਪੁਲਿਸ (ਸਥਾਨਕ), ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਧਰਮਵੀਰ ਸਿੰਘ, ਉਪ ਕਪਤਾਨ ਪੁਲਿਸ, ਸਬ-ਡਿਵੀਜਨ ਖਰੜ-2 (ਮੁੱਲਾਂਪੁਰ) ਦੀ ਨਿਗਰਾਨੀ ਹੇਠ ਇੰਸਪੈਕਟਰ ਸਿਮਰਨਜੀਤ ਸਿੰਘ (ਮੁੱਖ ਅਫਸਰ, ਥਾਣਾ ਮੁੱਲਾਂਪੁਰ ਗਰੀਬਦਾਸ) ਦੀ ਅਗਵਾਈ ਵਿੱਚ ਮੁਲਜ਼ਮ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਉਸ ਵੱਲੋਂ ਮਾਰੀ ਗਈ ਠੱਗੀ ਦੀ ਰਕਮ ਕਿੱਥੇ ਕਿੱਥੇ ਵਰਤੀ ਗਈ ਹੈ ਅਤੇ ਇਸ ਠੱਗੀ ਵਿੱਚ ਉਸ ਦੇ ਨਾਲ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ।

ਦੌਰਾਨ ਤਫਤੀਸ਼ ਕਰੀਬ 67 ਖਾਤਾ ਧਾਰਕਾਂ ਦੀਆਂ ਦਰਖਾਸਤਾਂ ਮੌਸੂਲ ਹੋਈਆਂ ਹਨ ਜੋ ਮੁਕੱਦਮਾ ਹਜਾ ਦੀ ਤਫਤੀਸ਼ ਜਾਰੀ ਹੈ। ਗੌਰਵ ਸ਼ਰਮਾ (Bank manager) ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਰਿਮਾਂਡ ਮੁਲਜ਼ਮ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮੁਲਜ਼ਮ ਦਾ ਵੇਰਵਾ

ਗੌਰਵ ਸਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੈ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜ਼ਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ।

Scroll to Top