July 2, 2024 9:37 pm
Mohali

ਮੋਹਾਲੀ ਬਲਾਸਟ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ : DGP ਵੀ.ਕੇ ਭਵਰਾ

ਚੰਡੀਗੜ੍ਹ 10 ਮਈ 2022: (Mohali blast case) ਬੀਤੀ ਰਾਤ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ (Intelligence Wing Headquarters) ਵਿਖੇ ਹੋਏ ਧਮਾਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ (Punjab DGP VK Bhawra) ਨੇ ਅੱਜ ਮੁਹਾਲੀ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਵੀ.ਕੇ ਭਵਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਕੋਲ ਵੱਡੀ ਲੀਡ ਹੈ ਅਤੇ ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ ਮੀਟਿੰਗ ਵਿੱਚ ਮੋਹਾਲੀ (Mohali) ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਡੀਜੀਪੀ ਨੇ ਇਹ ਵੀ ਕਿਹਾ ਹੈ ਕਿ ਅਜੇ ਤੱਕ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਧਮਾਕੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਪੁਲਿਸ ਵਲੋਂ ਮਾਮਲੇ ਦੇ ਜਾਂਚ ਕੀਤੀ ਜਾ ਰਹੀ ਹੈ |