Site icon TheUnmute.com

Mohali blast case: ਪੰਜਾਬ ਪੁਲਿਸ ਵਲੋਂ ਇੱਕ ਹੋਰ ਵਿਅਕਤੀ ਗ੍ਰਿਫਤਾਰ, ਅਦਾਲਤ ‘ਚ ਕੀਤਾ ਪੇਸ਼

Mohali

ਚੰਡੀਗੜ੍ਹ 13 ਮਈ 2022: (Mohali blast case) 9 ਮਈ ਨੂੰ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਐੱਸ.ਐੱਸ.ਓ.ਸੀ. ਦੀ ਟੀਮ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦਾ ਨਾਮ ਜਗਦੀਪ ਕੰਗ ਦੱਸਿਆ ਜਾ ਰਿਹਾ ਹੈ |

ਇਸਦੇ ਚੱਲਦੇ ਮੁਲਜ਼ਮ ਜਗਦੀਪ ਕੰਗ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ 9 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਪਰ ਸੂਤਰਾਂ ਦੇ ਹਵਾਲੇ ਤੋਂ ਪੁਖ਼ਤਾ ਜਾਣਕਾਰੀ ਮਿਲੀ ਹੈ ਕੇ ਜਗਦੀਪ ਕੰਗ ਦਾ ਅੱਜ ਸਿਵਲ ਹਸਪਤਾਲ ਫ਼ੇਜ਼ 6 ਮੋਹਾਲੀ ((Mohali) ਵਿਖੇ ਮੈਡੀਕਲ ਕਰਵਾਇਆ ਗਿਆ ਹੈ।ਇਸ ਦੌਰਾਨ ਨਿਸ਼ਾਨ ਸਿੰਘ ਨੂੰ ਵੀ ਪੁੱਛਗਿਛ ਲਈ ਲਿਆਂਦਾ ਗਿਆ ਹੈ।

ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੇਣ ਲਈ ਪੰਜਾਬ ਦੇ ਡੀਜੀਪੀ ਵੀ ਕੇ ਭਵਰਾ ਵੱਲੋਂ ਅੱਜ ਬਾਅਦ ਦੁਪਹਿਰ 4 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਡੀਜੀਪੀ ਵੱਲੋਂ ਗ੍ਰਿਫਤਾਰੀ ਨੂੰ ਲੈ ਕੇ ਹੋਰ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ। ਦੱਸ ਦਈਏ ਕਿ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਨੇ ਨਿਸ਼ਾਨ ਸਿੰਘ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ |

Exit mobile version