Site icon TheUnmute.com

ਮੋਹਾਲੀ: ਖੁੰਬਾਂ ਦੀ ਕਾਸ਼ਤ ਸੰਬੰਧੀ ਲਗਾਇਆ ਸਿਖਲਾਈ ਕੋਰਸ

Mushroom

ਐਸ.ਏ.ਐਸ.ਨਗਰ, 8 ਦਸੰਬਰ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ(ਆਈ.ਏ.ਐਸ.) ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੁੰਬਾਂ (Mushroom) ਦੀ ਕਾਸ਼ਤ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ (ਆਤਮਾ ਸਕੀਮ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਅਤੇ ਬਾਗਬਾਨੀ ਵਿਭਾਗ ਮੋਹਾਲੀ ਦੁਆਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਸਾਂਝੇ ਪੱਧਰ ਤੇ ਖੁੰਬਾਂ ਦੀ ਕਾਸ਼ਤ ਲਈ ਸੱਤ ਦਿਨਾਂ ਟ੍ਰੇਨਿੰਗ ਲਗਾਈ ਗਈ।

ਜਿਸ ਵਿੱਚ ਡਾ.ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਹਾਲੀ ਅਤੇ ਡਾ. ਬਲਬੀਰ ਸਿੰਘ ਖੱਦਾ ਡਿਪਟੀ ਡਾਇਰੈਕਟਰ ਕੇ.ਵੀ.ਕੇ, ਮੋਹਾਲੀ ਵੱਲੋ 25 ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਗਿਆ । ਡਾ. ਜਗਦੀਸ਼ ਸਿੰਘ ਕਾਹਮਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਵੱਲੋਂ ਖੁੰਬਾਂ (Mushroom) ਦੇ ਕਿੱਤੇ ਲਈ ਸਬਸੀਡੀ ਲੈਣ ਲਈ ਵਿਸਥਾਰ ਵਿੱਚ ਦੱਸਿਆ। ਡਾ. ਹਰਮੀਤ ਕੌਰ ਅਤੇ ਡਾ. ਨਵਜੋਤ ਸਿੰਘ ਨੇ ਕਿਸਾਨਾ ਨੂੰ ਕਾਸ਼ਤ ਕੀਤੀਆਂ ਜਾਣ ਵਾਲੀਆ ਵੱਖ-ਵੱਖ ਖੁੰਬਾ ਦੀ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਸੋਨਿਕਾ ਸ਼ਰਮਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਿਟਾਮਿਨ-ਡੀ ਯੁਕਤ ਖੁੰਬ ਪਾਉਡਰ ਦੇ ਫਾਇਦਿਆ ਉਤੇ ਚਾਣਨਾਂ ਪਾਇਆ।

ਸ਼੍ਰੀਮਤੀ ਸ਼ਿਖਾ ਸਿੰਗਲਾ, ਡੀ.ਪੀ.ਡੀ (ਆਤਮਾ) ਨੇ ਕਿਸਾਨਾਂ ਨੂੰ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤਰ੍ਹਾਂ ਦੀਆ ਹੋਰ ਟ੍ਰੇਨਿੰਗ ਕਰਵਾਉਣ ਦਾ ਆਸਵਾਸ਼ਨ ਦਿੱਤਾ ਗਿਆ। ਡਾ. ਪਾਰੁਲ ਗੁਪਤਾ ਨੇ ਸਿਖਿਆਰਥੀਆਂ ਨੂੰ ਖੁੰਬਾ ਦੇ ਮੁੱਲ ਵਰਧਕ ਉਤਪਾਦ ਅਤੇ ਉਹਨਾਂ ਨੂੰ ਬਣਾਉਣ ਦੇ ਢੰਗ ਬਾਰੇ ਦੱਸਿਆ। ਡਾ. ਸੁਨੀਸ਼ ਸ਼ਰਮਾ ਨੇ ਲਾਭਦਾਇਕ ਅਤੇ ਜਹਿਰੀਲੀਆ ਖੁੰਬਾਂ ਦੀ ਪਛਾਣ ਬਾਰੇ ਦੱਸਿਆ।

ਇਸ ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ‘ਐਕਸਪੋਜਰ ਵਿਜਟ’ ਕਰਵਾਈ ਗਈ ਅਤੇ ਪਿੰਡ ਅੰਬਛੱਪਾ ਬਲਾਕ ਡੇਰਾਬਸੀ ਵਿਖੇ ਹਰਦੀਪ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਲਈ ਖਾਦ ਤਿਆਰ ਕਰਨ ਤੋਂ ਲੈ ਕੇ ਮੰਡੀਕਰਨ ਤੱਕ ਸੰਖੇਪ ਜਾਣਕਾਰੀ ਦਿੱਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਦਿੱਤੇ ਗਏ, ਜਿਸ ਦੇ ਆਧਾਰ ਤੇ ਖੁੰਬਾਂ ਦੀ ਕਾਸ਼ਤ/ਵਿਸਥਾਰ ਲਈ ਸਬਸਿਡੀ ਮਿਲ ਸਕਦੀ ਹੈ। ਕਿਸਾਨਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ਅਨੁਸਾਰ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਦੇਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

Exit mobile version