Corona in Punjab

Mohali Corona Cases: ਪੰਜਾਬ ‘ਚ ਕੋਰੋਨਾ ਦਾ ਮਾਮਲਾ, ਯਮੁਨਾਨਗਰ ਤੋਂ ਇਲਾਜ ਲਈ ਮੋਹਾਲੀ ਆਈ ਔਰਤ ਪਾਜ਼ੀਟਿਵ

26 ਮਈ 2025: ਪੰਜਾਬ ਦੇ ਮੋਹਾਲੀ (mohali) ਜ਼ਿਲ੍ਹੇ ਵਿੱਚ ਕੋਰੋਨਾ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਦਾ ਕੋਰੋਨਾ ਟੈਸਟ (corona) ਪਾਜ਼ੀਟਿਵ ਆਇਆ ਹੈ। ਇਹ ਔਰਤ ਹਰਿਆਣਾ ਦੇ ਯਮੁਨਾਨਗਰ ਤੋਂ ਆਪਣੇ ਇਲਾਜ ਲਈ ਮੋਹਾਲੀ ਦੇ ਇੱਕ ਹਸਪਤਾਲ ਆਈ ਸੀ ਜਿੱਥੇ ਉਸਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ।

ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਦੇਸ਼ ਵਿੱਚ ਕੋਰੋਨਾ (corona) ਦੇ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੇ ਦੇਸ਼ ਭਰ ਵਿੱਚ ਹਲਚਲ ਵਧਾ ਦਿੱਤੀ ਹੈ। ਕੋਵਿਡ-19 ਦੇ JN.1 ਵੇਰੀਐਂਟ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

ਮਹਾਰਾਸ਼ਟਰ, ਗੁਜਰਾਤ, ਹਰਿਆਣਾ ਅਤੇ ਉੱਤਰ ਪ੍ਰਦੇਸ਼(uttar pਵਰਗੇ ਰਾਜਾਂ ਵਿੱਚ ਵੀ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੇਰਲ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਇਸ ਸਬੰਧੀ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਹਸਪਤਾਲਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਹਸਪਤਾਲਾਂ ਨੂੰ ਬਿਸਤਰਿਆਂ ਅਤੇ ਆਕਸੀਜਨ ਦੇ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਦਿੱਲੀ ਵਿੱਚ ਹੁਣ ਤੱਕ 23 ਮਾਮਲੇ ਸਾਹਮਣੇ ਆਏ ਹਨ।

Read More:  ਹਰਿਆਣਾ ‘ਚ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ, ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈਣ ਦੀ ਪ੍ਰਕਿਰਿਆ ਸ਼ੁਰੂ

Scroll to Top