ਮੋਹਾਲੀ, 28 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਫਸੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ 2025 ਤੱਕ ਵਧਾ ਦਿੱਤੀ ਹੈ।
ਬੁੱਧਵਾਰ ਨੂੰ ਬਿਕਰਮ ਮਜੀਠੀਆ ਨੂੰ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਇੱਕ ਵਾਰ ਫਿਰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਅਦਾਲਤ ਨੇ ਜਾਂਚ ਏਜੰਸੀਆਂ ਦੀਆਂ ਦਲੀਲਾਂ ਅਤੇ ਮਾਮਲੇ ਨਾਲ ਸਬੰਧਤ ਹਾਲਾਤਾਂ ਨੂੰ ਦੇਖਦੇ ਹੋਏ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਵਧਾਉਣ ਦੇ ਹੁਕਮ ਦਿੱਤੇ।
ਬਿਕਰਮ ਮਜੀਠੀਆ ਵੱਲੋਂ ਜੇਲ੍ਹ ‘ਚ ਬੈਰਕ ਬਦਲਣ ਲਈ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੱਜ ਦੁਪਹਿਰ ਤੱਕ ਬਹਿਸ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਬੈਰਕ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ 30 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਬਚਾਅ ਪੱਖ ਨੇ ਦਲੀਲ ਦਿੱਤੀ ਕਿ ਮਜੀਠੀਆ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਉਸਨੂੰ ਕਿਸੇ ਹੋਰ ਬੈਰਕ ‘ਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।
Read More: ਮੋਹਾਲੀ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ