Bikram majithia

ਮੋਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਵਾਧਾ

ਮੋਹਾਲੀ, 18 ਜੁਲਾਈ 2025: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ‘ਚ ਪੇਸ਼ ਹੋਈ | ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 2 ਅਗਸਤ, 2025 ਤੱਕ ਨਾਭਾ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।

ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ‘ਚ ਨਿਯਮਤ ਪੇਸ਼ੀ ਹੋਈ। ਪਿਛਲੀ ਵਾਰ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ, ਜਿਸਦੀ ਮਿਆਦ ਅੱਜ ਖਤਮ ਹੋ ਰਹੀ ਸੀ। ਹੁਣ ਅਦਾਲਤ ਨੇ ਇੱਕ ਵਾਰ ਫਿਰ ਨਿਆਂਇਕ ਹਿਰਾਸਤ ‘ਚ 14 ਦਿਨ ਵਧਾ ਦਿੱਤੇ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਨਾਭਾ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।

ਬਿਕਰਮ ਮਜੀਠੀਆ ਖ਼ਿਲਾਫ ਕੀ ਹੈ ਮਾਮਲਾ ?

ਬਿਕਰਮ ਸਿੰਘ ਮਜੀਠੀਆ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਵਿਜੀਲੈਂਸ ਬਿਊਰੋ ਅਤੇ ਐਸਆਈਟੀ ਦੀ ਟੀਮ ਨੇ ਉਨ੍ਹਾਂ ਦੀਆਂ ਜਾਇਦਾਦਾਂ ਦਾ ਡੂੰਘਾਈ ਨਾਲ ਮੁਲਾਂਕਣ ਵੀ ਸ਼ੁਰੂ ਕਰ ਦਿੱਤਾ ਹੈ। ਜਾਂਚ ਏਜੰਸੀਆਂ ਦੇ ਮੁਤਾਬਕ, ਮਜੀਠੀਆ ਅਤੇ ਉਸਦੇ ਪਰਿਵਾਰ ਦੇ ਨਾਮ ‘ਤੇ ਦਰਜਨਾਂ ਬੇਨਾਮੀ ਜਾਇਦਾਦਾਂ ਅਤੇ ਕੰਪਨੀਆਂ, ਜੋ ਕਥਿਤ ਤੌਰ ‘ਤੇ ਡਰੱਗ ਮਨੀ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read More: ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਅੱਜ ਮੋਹਾਲੀ ਅਦਾਲਤ ‘ਚ ਪੇਸ਼ੀ

Scroll to Top