Site icon TheUnmute.com

ਮੋਹਾਲੀ ਅਦਾਲਤ ਨੇ IAS ਸੰਜੇ ਪੋਪਲੀ ਤੇ ਸਹਾਇਕ ਨੂੰ 4 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

IAS Sanjay Popli

ਚੰਡੀਗੜ੍ਹ 21 ਜੂਨ 2022: ਬੀਤੀ ਰਾਤ ਪੰਜਾਬ ਵਿਜੀਲੈਂਸ ਬਿਊਰੋ ਨੇ 2008 ਬੈਚ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ (IAS Officer Sanjay Popli) ‘ਤੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ | ਇਸ ਮਾਮਲੇ ਨੂੰ ਲੈ ਕੇ ਸੰਜੇ ਪੋਪਲੀ ਨੂੰ ਮੋਹਾਲੀ ਅਦਾਲਤ ‘ਚ ਵਿੱਚ ਪੇਸ਼ ਕੀਤਾ ਗਿਆ | ਅਦਾਲਤ ਨੇ ਪੋਪਲੀ ਤੇ ਉਸ ਦੇ ਸਹਾਇਕ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਵਿਜੀਲੈਂਸ ਅਧਿਕਾਰੀਆਂ ਦੇ ਅਨੁਸਾਰ ਦੋਵਾਂ ਖ਼ਿਲਾਫ਼ ਠੇਕੇਦਾਰ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਨੇ ਰਿਕਾਰਡਿੰਗ ਸਮੇਤ ਦਾਇਰ ਕੀਤੀ ਸ਼ਿਕਾਇਤ ‘ਚ ਕਿਹਾ ਗਿਆ ਸੀ ਕਿ ਉਸ ਤੋਂ 1 ਫੀਸਦੀ ਕਮਿਸ਼ਨ ਮੰਗਿਆ ਗਿਆ ਸੀ। ਵਿਜੀਲੈਂਸ ਮੁਤਾਬਕ ਇਹ ਮਾਮਲਾ ਕਾਂਗਰਸ ਦੇ ਤੱਤਕਾਲੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਸਮੇਂ ਦਾ ਹੈ, ਉਸ ਸਮੇਂ IAS ਸੰਜੇ ਪੋਪਲੀ ਪੰਜਾਬ ਸੀਵਰੇਜ ਬੋਰਡ ਦੇ ਸੀਈਓ ਸਨ । ਇਹ ਕਾਰਵਾਈ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਐਂਟੀ-ਕੁਰੱਪਸ਼ਨ ਹੈਲਪ ਲਾਈਨ ’ਤੇ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

Exit mobile version