YouTuber Jasbir Singh

ਮੋਹਾਲੀ ਅਦਾਲਤ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਮੋਹਾਲੀ, 07 ਜੂਨ 2025: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਨੂੰ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ | ਇਸ ਪੇਸ਼ੀ ਦੌਰਾਨ ਅਦਾਲਤ ਨੇ ਪੁਲਿਸ ਨੂੰ ਜਸਬੀਰ ਸਿੰਘ ਦਾ ਦੋ ਦਿਨਾਂ ਦੇ ਪੁਲਿਸ ਰਿਮਾਂਡ ਦਿੱਤਾ ਹੈ |

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਪਣੀ ਜਾਂਚ ‘ਚ ਪਾਇਆ ਕਿ ਯੂਟਿਊਬਰ ਜਸਬੀਰ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਸਬੰਧ ਸਨ । ਇਸ ਤੋਂ ਇਲਾਵਾ ਜਸਬੀਰ ਨੂੰ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨਾਲ ਦੇਖਿਆ ਗਿਆ, ਜਿਸਨੂੰ ਪਹਿਲਾਂ ਜਾਸੂਸੀ ਦੇ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ |

ਪੁਲਿਸ ਮੁਤਾਬਕ ,ਮੁਲਜ਼ਮ ਦੇ ਇਲੈਕਟ੍ਰਾਨਿਕ ਡਿਵਾਈਸਾਂ ‘ਚ ਕਈ ਪਾਕਿਸਤਾਨੀ ਨੰਬਰ ਮਿਲੇ ਹਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਚੱਲ ਰਹੀ ਹੈ। ਜੋਤੀ ਮਲਹੋਤਰਾ ਦੀ ਗ੍ਰਿਫਤਾਰੀ ਤੋਂ ਬਾਅਦ, ਜਸਬੀਰ ਨੇ ਕਥਿਤ ਤੌਰ ‘ਤੇ ਆਪਣੇ ਸੰਚਾਰ ਦੇ ਡਿਜੀਟਲ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ।

Read More: ਜਾਸੂਸੀ ਦੇ ਦੋਸ਼ ‘ਚ ਗ੍ਰਿਫ਼ਤਾਰ ਜਸਬੀਰ ਸਿੰਘ ਦੀ ਅੱਜ ਮੋਹਾਲੀ ਅਦਾਲਤ ‘ਚ ਪੇਸ਼ੀ

Scroll to Top