ਚੰਡੀਗੜ੍ਹ 29 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਮੋਹਾਲੀ ਦੀ ਅਦਾਲਤ (Mohali court) ਨੇ ਖਰੜ ‘ਚ ਦਰਜ NDPS ਤੇ ਅਸਲਾ ਐਕਟ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਤੋਂ ਪੁਲਿਸ ਵਲੋਂ ਫਿਰੌਤੀ ਮੰਗਣ, ਅਸਲਾ ਸਪਲਾਈ ਕਰਨ ਤੇ ਜਾਅਲੀ ਪਾਸਪੋਰਟ ਬਣਾ ਕੇ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ | ਦੱਸਿਆ ਜਾ ਰਿਹਾ ਹੈ ਕਿ ਜਾਅਲੀ ਪਾਸਪੋਰਟ ਮਾਮਲੇ ‘ਚ ਲਾਰੈਂਸ ਸਣੇ 10 ਜਣਿਆਂ ‘ਤੇ ਮਾਮਲਾ ਦਰਜ ਹੈ |