Site icon TheUnmute.com

ਮੋਹਾਲੀ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Sadhu Singh Dharamsot

ਚੰਡੀਗੜ੍ਹ,10 ਫਰਵਰੀ 2023: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦਾ ਹੋਰ ਰਿਮਾਂਡ ਮੰਗਿਆ। ਪਰ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ |

ਇਸਤੋਂ ਪਹਿਲਾਂ ਸਾਧੂ ਸਿੰਘ ਨੂੰ ਜੰਗਲਾਤ ਵਿਭਾਗ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਸਨ । ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ 6 ਫਰਵਰੀ ਯਾਨੀ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ।

Exit mobile version