Bhana Sidhu

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਭਾਨਾ ਸਿੱਧੂ ਨੂੰ ਦਿੱਤੀ ਜ਼ਮਾਨਤ, ਜਾਣੋ ਕੀ ਹੈ ਪੂਰਾ ਮਾਮਲਾ ?

ਮੋਹਾਲੀ,12 ਫਰਵਰੀ 2024: ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ (Bhana Sidhu) ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੋਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਭਾਨੇ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨੇ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਸਮੇਂ ਭਾਨਾ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਦਰਅਸਲ ਭਾਨਾ ਸਿੱਧੂ (Bhana Sidhu) ਵਿਰੁੱਧ ਲੁਧਿਆਣਾ ਅਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੋਹਾਲੀ ‘ਚ ਉਸ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਮੋਹਾਲੀ ਦੇ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ।

Scroll to Top