July 2, 2024 7:56 pm
ਜ਼ਿਲ੍ਹਾ ਚੋਣ ਅਫ਼ਸਰ

ਮੋਹਾਲੀ: ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮਜ਼ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲਿਆ

ਐਸ.ਏ.ਐਸ.ਨਗਰ, 17 ਅਕਤੂਬਰ, 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ.ਏ.ਸੀ. ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਦੀ ਫਸਟ ਲੈਵਲ ਚੈਕਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਏ ਡੀ ਸੀ (ਜੀ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।

ਉਨ੍ਹਾਂ ਨੇ ਭਾਰਤ ਇਲੈਕਟ੍ਰੋਨਿਕਸ ਲਿਮਟਿਡ, ਬੰਗਲੌਰ ਦੇ ਇੰਜੀਨੀਅਰਾਂ ਨਾਲ ਗੱਲਬਾਤ ਕੀਤੀ ਅਤੇ ਐਫ ਐਲ ਸੀ ਦੇ ਕੰਮ ਬਾਰੇ ਪੁੱਛਗਿੱਛ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1237 ਕੰਟਰੋਲ ਯੂਨਿਟ, 2190 ਬੈਲਟ ਯੂਨਿਟ ਅਤੇ 1290 ਵੀ ਵੀ ਪੀ ਏ ਟੀ ਹਨ ਜਿਨ੍ਹਾਂ ਦੀ ਐਫ.ਐਲ.ਸੀ. ਦੌਰਾਨ ਜਾਂਚ ਕੀਤੀ ਜਾ ਰਹੀ ਹੈ। ਹਰੇਕ ਯੂਨਿਟ ਵਿੱਚ ਕੰਟਰੋਲ ਯੂਨਿਟ, ਬੈਲਟ ਯੂਨਿਟ ਅਤੇ ਵੀ ਵੀ ਪੀ ਏ ਟੀ ਸ਼ਾਮਲ ਹੁੰਦੇ ਹਨ ਮੌਕ ਪੋਲ ਅਤੇ ਚੈਕਿੰਗ ਅਤੇ ਉਹਨਾਂ ਦੀਆਂ ਵੀ ਵੀ ਪੀ ਏ ਟੀ ਸਲਿੱਪਾਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ 4 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ, ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸਾਰੀ ਪ੍ਰਕਿਰਿਆ ਦੇਖਣ ਦੀ ਇਜਾਜ਼ਤ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਨੂੰ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੋਦਾਮ ਵਿੱਚ ਸੁਰੱਖਿਅਤ ਢੰਗ ਨਾਲ ਸਟੋਰ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੀ ਚੋਣ ਪ੍ਰਕਿਰਿਆ ਲਈ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਨੂੰ ਮਸ਼ੀਨਾਂ ਦੀ ਵੰਡ ਦਾ ਕੰਮ ਉਸ ਸਮੇਂ ਰੈਂਡਮਾਈਜ਼ੇਸ਼ਨ ਕਰਕੇ ਪੂਰਾ ਕੀਤਾ ਜਾਵੇਗਾ।

ਐਫ ਐਲ ਸੀ ਦੀ ਸੁਪਰਵਾਈਜ਼ਰ ਸ੍ਰੀਮਤੀ ਕਿਰਨ ਸ਼ਰਮਾ, ਸੰਯੁਕਤ ਕਮਿਸ਼ਨਰ ਐਮ ਸੀ ਮੋਹਾਲੀ, ਨੋਡਲ ਅਫਸਰ ਆਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤੋਂ ਇਲਾਵਾ ਤਹਿਸੀਲਦਾਰ (ਡਿਊਟੀ ਮੈਜਿਸਟਰੇਟ) ਕੁਲਦੀਪ ਸਿੰਘ ਢਿੱਲੋਂ ਅਤੇ ਚੋਣ ਤਹਿਸੀਲਦਾਰ ਮੁਹਾਲੀ ਸੰਜੇ ਕੁਮਾਰ ਵੀ ਇਸ ਮੌਕੇ ਹਾਜ਼ਰ ਸਨ।