Site icon TheUnmute.com

ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

weapons

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ (weapons) ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ।

ਇਸ ਦੇ ਨਾਲ-ਨਾਲ ਹਥਿਆਰਾਂ (weapons) ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Exit mobile version