Aashika Jain

ਮੋਹਾਲੀ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵਾਂ ਕ੍ਰਿਕਟ ਸਟੇਡੀਅਮ ਤੇ ਇਸ ਦੇ ਆਸਪਾਸ ਦਾ ਖੇਤਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਅਪ੍ਰੈਲ, 2024: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ  (Cricket Stadium) ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈ।

ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਰਸਮੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਈ.ਪੀ.ਐੱਲ. ਦੇ ਮੈਚਾਂ ਦੀ ਉਪਰੋਕਤ ਸੂਚੀ ਅਨੁਸਾਰ ਨਵੇਂ ਕ੍ਰਿਕਟ ਸਟੇਡੀਅਮ (Cricket Stadium) ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿ ਕੀਤਾ ਗਿਆ ਹੈ ਅਤੇ ਇੱਥੇ ਇਸ ਖੇਤਰ ਵਿੱਚ ਇਨ੍ਹੀਂ ਦਿਨੀਂ ਕਿਸੇ ਵੀ ਉੱਡਣ ਵਾਲੀ ਵਸਤੂ ਦੇ ਉਡਾਣ ਭਰਨ ‘ਤੇ ਮੁਕੰਮਲ ਪਾਬੰਦੀ ਹੋਵੇਗੀ।

Scroll to Top