ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ, 2025: ਜ਼ਿਲ੍ਹਾ ਮੋਹਾਲੀ ਦੇ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਆ ਨੂੰ ਨੋ-ਡਰੋਨ ਅਤੇ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਹੈ | ਇਸ ਦੌਰਾਨ ਕਿਸੇ ਵੀ ਕਿਸਮ ਦੇ ‘ਫਲਾਇੰਗ ਆਬਜੈਕਟ’ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ‘ਚ 11 ਦਸੰਬਰ, 2025 ਨੂੰ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਣ ਵਾਲੇ ਟੀ-20 ਮੈਚ ਦੌਰਾਨ ਲਾਗੂ ਰਹਿਣਗੇ। ਭਾਰਤੀ ਅਤੇ ਦੱਖਣੀ ਅਫ਼ਰੀਕੀ ਟੀਮਾਂ ਅੱਜ ਸ਼ਾਮ ਨੂੰ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਭਲਕੇ ਹੋਣ ਵਾਲੇ ਟੀ-20 ਮੈਚ ਲਈ ਪਹੁੰਚਣਗੀਆਂ। ਦੋਵੇਂ ਟੀਮਾਂ ਸ਼ਾਮ 5 ਵਜੇ ਦੇ ਕਰੀਬ ਪਹੁੰਚਣਗੀਆਂ ਅਤੇ ਫਿਰ ਸਿੱਧੇ ਆਪਣੇ ਹੋਟਲਾਂ ‘ਚ ਜਾਣਗੀਆਂ। ਇਸ ਦੌਰਾਨ, ਸਟੇਡੀਅਮ ‘ਚ ਮੈਚ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
Read More: IND ਬਨਾਮ SA: ਭਾਰਤ ਤੇ ਦੱਖਣੀ ਅਫ਼ਰੀਕਾ ਦੀ ਟੀਮ ਅੱਜ ਚੰਡੀਗੜ੍ਹ ਪਹੁੰਚਣਗੀਆਂ, ਭਲਕੇ ਮੁੱਲਾਂਪੁਰ ‘ਚ ਮੁਕਾਬਲਾ




