Sports Officer

ਮੋਹਾਲੀ: ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸਾਂਭਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ 2024: ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ (District Sports Officer) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਇਸ ਮੌਕੇ ਸਟਾਫ਼ ਨਾਲ ਬੈਠਕ ਕਰਦਿਆਂ ਉਹਨਾਂ ਨੇ ਵਿਭਾਗੀ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਜਿਹੜਾ ਇਤਿਹਾਸਕ ਉਪਰਾਲਾ ਕੀਤਾ ਹੈ, ਉਸ ਨਾਲ ਸੂਬੇ ਵਿੱਚ ਖੇਡਾਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ।

ਜ਼ਿਲ੍ਹਾ ਖੇਡ ਅਫ਼ਸਰ (District Sports Officer) ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਖੇਡਾਂ ਸਬੰਧੀ ਬਹੁਤ ਵਧੀਆ ਢਾਂਚਾ ਮੌਜੂਦ ਹੈ, ਜਿਸ ਦਾ ਲਾਹਾ ਲੈ ਕੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਨ। ਇਸ ਮਕਸਦ ਦੀ ਪੂਰਤੀ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ. ਹਰਪਿੰਦਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਦੀਆਂ ਸੇਵਾਵਾਂ ਬਾਖੂਬੀ ਨਿਭਾਅ ਚੁੱਕੇ ਹਨ।

Scroll to Top